ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਲੋਕ ਸਭਾ ਤੋਂ ਕਾਂਗਰਸ ਮੈਂਬਰ ਪ੍ਰਨੀਤ ਕੌਰ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਦੇ ਦੋਸ਼ ‘ਚ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਤਿੰਨ ਦਿਨਾਂ ਦੇ ਅੰਦਰ ਦੱਸਣ ਲਈ ਕਿਹਾ ਗਿਆ ਹੈ ਕਿ ਉਨ੍ਹਾ ਨੂੰ ਕਿਉਂ ਨਾ ਪਾਰਟੀ ‘ਚੋਂ ਕੱਢ ਦਿੱਤਾ ਜਾਵੇ |