ਨਵੀਂ ਦਿੱਲੀ : ਫੌਜ ਨੇ ਅਗਨੀਵੀਰ ਭਰਤੀ ਪ੍ਰਕਿਰਿਆ ਵਿੱਚ ਬਦਲਾਅ ਦਾ ਐਲਾਨ ਕੀਤਾ ਹੈ | ਅਸਲ ਵਿੱਚ ਹੁਣ ਫੋਰਸ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਉਮੀਦਵਾਰਾਂ ਨੂੰ ਪਹਿਲਾਂ ਆਨਲਾਈਨ ਕਾਮਨ ਐਂਟਰੈਂਸ ਐਗਜ਼ਾਮੀਨੇਸ਼ਨ (ਸੀ ਈ ਈ) ਲਈ ਹਾਜ਼ਰ ਹੋਣਾ ਪਵੇਗਾ | ਇਸ ਪ੍ਰੀਖਿਆ ਨੂੰ ਪਾਸ ਕਰਨ ਵਾਲੇ ਵਿਦਿਆਰਥੀਆਂ ਦਾ ਸਰੀਰਕ ਤੰਦਰੁਸਤੀ ਅਤੇ ਮੈਡੀਕਲ ਟੈਸਟ ਹੋਵੇਗਾ |
ਵੱਖ-ਵੱਖ ਅਖਬਾਰਾਂ ਦੁਆਰਾ ਪ੍ਰਕਿਰਿਆ ਵਿਚ ਬਦਲਾਅ ਦੀ ਜਾਣਕਾਰੀ ਦਿੱਤੀ ਗਈ ਹੈ | ਫੌਜ ਦੇ ਸੂਤਰਾਂ ਨੇ ਸ਼ਨੀਵਾਰ ਕਿਹਾ ਕਿ ਫਰਵਰੀ ਦੇ ਅੱਧ ਤੱਕ ਇਸ ਦਾ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਹੋਣ ਦੀ ਉਮੀਦ ਹੈ |