ਬਠਿੰਡਾ : ਸੁਪਰੀਮ ਕੋਰਟ ਵੱਲੋਂ ਐੱਸ ਜੀ ਪੀ ਸੀ ਦੀ ਨਜ਼ਰਸਾਨੀ ਪਟੀਸ਼ਨ ਖਾਰਜ ਕਰਨ ਉਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖਾਂ ਨੂੰ ਕਿਤਿਓਾ ਵੀ ਇਨਸਾਫ ਮਿਲਣ ਦੀ ਆਸ ਨਹੀਂ ਹੈ | ਉਨ੍ਹਾ ਕਿਹਾ ਕਿ 1947 ਤੋਂ ਹੁਣ ਤੱਕ ਸਿੱਖਾਂ ਨੂੰ ਕਦੇ ਵੀ ਇਨਸਾਫ ਨਹੀਂ ਮਿਲਿਆ | ਉਨ੍ਹਾ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਜਨਰਲ ਅਜਲਾਸ ‘ਚ ਆਲ ਇੰਡੀਆ ਗੁਰਦੁਆਰਾ ਐਕਟ ਦਾ ਮਤਾ ਪਾਸ ਕਰਕੇ ਭਾਰਤ ਸਰਕਾਰ ਨੂੰ ਭੇਜਣਾ ਚਾਹੀਦਾ ਹੈ ਤੇ ਆਲ ਇੰਡੀਆ ਐਕਟ ਵੱਲ ਵਧਣਾ ਚਾਹੀਦਾ ਹੈ | ਜੇ ਭਾਰਤ ਸਰਕਾਰ ਆਲ ਇੰਡੀਆ ਗੁਰਦੁਆਰਾ ਐਕਟ ਪਾਸ ਨਹੀਂ ਕਰਦੀ ਤਾਂ ਜਿਸ ਤਰ੍ਹਾਂ ਹਰਿਆਣਾ ਦੇ ਸਿੱਖਾਂ ਨੇ ਆਪਣੀ ਵੱਖਰੀ ਕਮੇਟੀ ਬਣਾ ਲਈ ਹੈ, ਉਸੇ ਤਰ੍ਹਾਂ ਹਿਮਾਚਲ ਦੀ ਵੀ ਵੱਖਰੀ ਕਮੇਟੀ ਬਣ ਜਾਵੇਗੀ |