ਪ੍ਰਨੀਤ ਦਾ ਤਾਰਿਕ ਅਨਵਰ ‘ਤੇ ਪਲਟਵਾਰ

0
290

ਪਟਿਆਲਾ : ਸਾਬਕਾ ਵਿਦੇਸ਼ ਰਾਜ ਮੰਤਰੀ ਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਕਥਿਤ ਪਾਰਟੀ ਵਿਰੋਧੀ ਸਰਗਰਮੀਆਂ ਲਈ ਉਨ੍ਹਾ ਨੂੰ ਕਾਰਨ ਦੱਸੋ ਨੋਟਿਸ ਦੇਣ ਲਈ ਕਾਂਗਰਸ ਦੇ ਅਨੁਸ਼ਾਸਨੀ ਐਕਸ਼ਨ ਕਮੇਟੀ ਦੇ ਮੈਂਬਰ ਸਕੱਤਰ ਤਾਰਿਕ ਅਨਵਰ ‘ਤੇ ਪਲਟਵਾਰ ਕਰਦਿਆਂ ਸੋਮਵਾਰ ਲਿਖੇ ਜਵਾਬੀ ਪੱਤਰ ਵਿਚ ਕਿਹਾ-ਮੈਂ ਇਹ ਦੇਖ ਕੇ ਹੈਰਾਨ ਹਾਂ ਕਿ ਇੱਕ ਵਿਅਕਤੀ, ਜਿਸ ਨੇ ਸ੍ਰੀਮਤੀ ਸੋਨੀਆ ਗਾਂਧੀ ਦੇ ਵਿਦੇਸ਼ੀ ਨਾਗਰਿਕ ਹੋਣ ਦੇ ਮੁੱਦੇ ‘ਤੇ 1999 ਵਿੱਚ ਕਾਂਗਰਸ ਪਾਰਟੀ ਛੱਡ ਦਿੱਤੀ ਸੀ ਅਤੇ 20 ਸਾਲ 2019 ਤੱਕ ਪਾਰਟੀ ਤੋਂ ਬਾਹਰ ਰਿਹਾ ਸੀ, ਅਤੇ ਜਿਸ ਨੂੰ ਖੁਦ ਅਨੁਸ਼ਾਸਨੀ ਕਾਰਵਾਈ ਦਾ ਸਾਹਮਣਾ ਕਰਨਾ ਪਿਆ, ਹੁਣ ਇੱਕ ਅਖੌਤੀ ਅਨੁਸ਼ਾਸਨੀ ਮਾਮਲੇ ‘ਤੇ ਮੇਰੇ ‘ਤੇ ਸਵਾਲ ਕਰ ਰਿਹਾ ਹੈ | ਪੰਜਾਬ ਦੇ ਆਗੂਆਂ ਬਾਰੇ ਗੱਲ ਕਰਦਿਆਂ ਪਰਨੀਤ ਕੌਰ ਨੇ ਕਿਹਾ-ਮੇਰੇ ‘ਤੇ ਇਲਜ਼ਾਮ ਲਾਉਣ ਵਾਲੇ ਪੰਜਾਬ ਦੇ ਕਾਂਗਰਸੀ ਉਹ ਲੋਕ ਹਨ, ਜਿਨ੍ਹਾਂ ਦੇ ਖਿਲਾਫ ਬਹੁਤ ਸਾਰੇ ਮਾਮਲੇ ਪੈਂਡਿੰਗ ਪਏ ਹਨ | ਜੇਕਰ ਤੁਸੀਂ ਮੇਰੇ ਪਤੀ ਨੂੰ ਫੋਨ ਕਰੋ, ਜੋ ਉਸ ਸਮੇਂ ਮੁੱਖ ਮੰਤਰੀ ਸਨ, ਤਾਂ ਉਹ ਤੁਹਾਨੂੰ ਉਨ੍ਹਾਂ ਦੇ ਕੰਮਾਂ ਬਾਰੇ ਜਾਣਕਾਰੀ ਦੇਣਗੇ | ਉਨ੍ਹਾਂ ਦੀ ਰੱਖਿਆ ਇਸ ਲਈ ਕੀਤੀ ਸੀ, ਕਿਉਂਕਿ ਇਹ ਆਪਣੀ ਪਾਰਟੀ ਦੇ ਸਨ | ਹਾਲਾਂਕਿ ਮੈਨੂੰ ਲੱਗਦਾ ਹੈ ਕਿ ਤੁਸੀਂ ਅਜਿਹਾ ਨਹੀਂ ਕਰੋਗੇ | ਉਨ੍ਹਾ ਅੱਗੇ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਲਈ ਕੰਮ ਕਰਨਾ ਜਾਰੀ ਰੱਖਣਗੇ | ਉਨ੍ਹਾ ਕਿਹਾ-ਮੈਂ ਹਮੇਸ਼ਾ ਆਪਣੇ ਹਲਕੇ, ਹਲਕਾ ਵਾਸੀਆਂ ਅਤੇ ਆਪਣੇ ਰਾਜ ਪੰਜਾਬ ਦੇ ਨਾਲ ਖੜ੍ਹੀ ਹਾਂ ਅਤੇ ਉਨ੍ਹਾਂ ਦੇ ਮੁੱਦੇ ਉਠਾਏ ਹਨ, ਚਾਹੇ ਕੋਈ ਵੀ ਸਰਕਾਰ ਸੱਤਾ ‘ਚ ਹੋਵੇ |
ਪਰਨੀਤ ਕੌਰ ਨੇ ਪੱਤਰ ਦੀ ਸਮਾਪਤੀ ਇਹ ਕਹਿ ਕੇ ਕੀਤੀ-ਗੱਲ ਰਹੀ ਮੇਰੇ ਵਿਰੁੱਧ ਕਾਰਵਾਈ ਦੀ ਤਾਂ ਤੁਸੀਂ ਜੋ ਚਾਹੋ ਕਾਰਵਾਈ ਕਰਨਾ ਚਾਹੁੰਦੇ ਹੋ, ਉਹ ਕਰ ਸਕਦੇ ਹੋ |

LEAVE A REPLY

Please enter your comment!
Please enter your name here