24.3 C
Jalandhar
Thursday, March 28, 2024
spot_img

ਮਾਨ ਸਰਕਾਰ ਨੇ ਰੇਤ ਮਾਫ਼ੀਏ ਨੂੰ ਖ਼ਤਮ ਕਰਨ ਲਈ ਚੁੱਕਿਆ ਸ਼ਲਾਘਾਯੋਗ ਕਦਮ : ਆਪ

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਵਾਜਬ ਕੀਮਤਾਂ ‘ਤੇ ਰੇਤ ਅਤੇ ਬੱਜਰੀ ਮੁਹੱਈਆ ਕਰਵਾਉਣ ਲਈ ਮਾਨ ਸਰਕਾਰ ਵੱਲੋਂ ਚੁੱਕੇ ਕਦਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਦਿੱਤੀ ਅਰਵਿੰਦ ਕੇਜਰੀਵਾਲ ਦੀ ਗਰੰਟੀ ਅਨੁਸਾਰ ਪੂਰਾ ਸਿਸਟਮ ਪਾਰਦਰਸ਼ੀ ਕਰ ਦਿੱਤਾ ਗਿਆ ਹੈ | ਰੇਤ ਤੋਂ ਆਉਣ ਵਾਲਾ ਪੈਸਾ ਕਿਸੇ ਮਾਫੀਆ ਦੀ ਜੇਬ ਵਿੱਚ ਜਾਣ ਦੀ ਬਿਜਾਏ ਹੁਣ ਸਰਕਾਰੀ ਖਜ਼ਾਨੇ ਵਿਚ ਜਾਵੇਗਾ ਅਤੇ ਲੋਕ ਭਲਾਈ ਦੇ ਕੰਮਾਂ ‘ਤੇ ਖਰਚਿਆ ਜਾਵੇਗਾ |
ਸੋਮਵਾਰ ਨੂੰ ਮੁੱਖ ਦਫ਼ਤਰ ਤੋਂ ਪਾਰਟੀ ਬੁਲਾਰਿਆਂ ਐਡਵੋਕੇਟ ਬਿਕਰਮਜੀਤ ਪਾਸੀ ਅਤੇ ਗਗਨਦੀਪ ਸਿੰਘ ਨਾਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਜਨਤਕ ਖੱਡਾਂ ਚਾਲੂ ਹੋਣ ਨਾਲ ਰੇਤ ਨਾਲ ਜੁੜਿਆ ਪਰਚੀ ਮਾਫੀਆ, ਟਰਾਂਸਪੋਰਟ ਮਾਫੀਆ ਅਤੇ ਰਾਜਨੀਤਕ ਮਾਫੀਆ ਖ਼ਤਮ ਹੋਵੇਗਾ | ਉਨ੍ਹਾ ਕਿਹਾ ਕਿ ਪਹਿਲਾਂ ਆਮ ਲੋਕਾਂ ਨੂੰ ਰੇਤ ਸੋਨੇ ਦੇ ਭਾਅ ਮਿਲਦੀ ਸੀ ਅਤੇ ਮਾਫੀਆ ਦੇ ਘਰ ਭਰ ਰਹੇ ਸਨ, ਪਰ ਹੁਣ ਆਮ ਲੋਕਾਂ ਨੂੰ ਇਨ੍ਹਾਂ ਖੱਡਾਂ ਤੋਂ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਰੇਤ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਸਹੀ ਰੇਟ ਨਾਲ ਮਿਲੇਗੀ | ਕੰਗ ਨੇ ਕਿਹਾ ਕਿ ਪਹਿਲਾਂ ਇਹ ਪੈਸਾ ਪਰਚੀ ਮਾਫੀਆ, ਟਰਾਂਸਪੋਰਟ ਮਾਫੀਆ ਅਤੇ ਰੇਤ ਨਾਲ ਜੁੜੇ ਰਾਜਨੀਤਕ ਮਾਫ਼ੀਏ ਦੀਆਂ ਜੇਬਾਂ ਵਿੱਚ ਜਾਂਦਾ ਸੀ, ਪਰ ਹੁਣ ਇਹ ਸਰਕਾਰੀ ਖਜ਼ਾਨੇ ਵਿਚ ਜਾਵੇਗਾ, ਜਿੱਥੋਂ ਇਸ ਨੂੰ ਸਿਰਫ਼ ਆਮ ਲੋਕਾਂ ਨੂੰ ਸਹੂਲਤਾਂ ਦੇਣ ਅਤੇ ਲੋਕ ਭਲਾਈ ਦੇ ਕੰਮਾਂ ‘ਤੇ ਲਗਾਇਆ ਜਾਵੇਗਾ | ਸਰਕਾਰੀ ਖਜ਼ਾਨੇ ਨੂੰ ਕੁੰਡੀ ਲਾ ਕੇ ਰੇਤ ਤੋਂ ਗ਼ਲਤ ਤਰੀਕੇ ਨਾਲ ਪੈਸਾ ਇਕੱਠਾ ਕਰਕੇ ਸਿਆਸੀ ਲੋਕ ਇਸ ਪੈਸੇ ਦੀ ਚੋਣਾਂ ਆਦਿ ਵਿੱਚ ਦੁਰਵਰਤੋਂ ਕਰਦੇ ਸਨ ਅਤੇ ਹੁਣ ਇਸ ‘ਤੇ ਵੀ ਰੋਕ ਲੱਗੇਗੀ |
ਉਹਨਾ ਕਿਹਾ ਕਿ ਰੇਤ ਖ਼ਰੀਦਣ ਦੀ ਪੂਰੀ ਪ੍ਰਕਿਰਿਆ ਨੂੰ ਆਮ ਲੋਕਾਂ ਲਈ ਸਰਲ ਕੀਤਾ ਗਿਆ ਹੈ ਅਤੇ ਜਲਦ ਹੀ ਇੱਕ ਮੋਬਾਇਲ ਐਪਲੀਕੇਸ਼ਨ ਵੀ ਲਾਂਚ ਕੀਤੀ ਜਾਵੇਗੀ, ਤਾਂ ਜੋ ਲੋਕ ਉੱਥੋਂ ਰੇਤ ਸੰਬੰਧੀ ਜਾਣਕਾਰੀ ਅਤੇ ਪਰਚੀ ਲੈ ਸਕਣ | ਉਨ੍ਹਾ ਕਿਹਾ ਕਿ ਜਿਨ੍ਹਾਂ ਉਮੀਦਾਂ ਨਾਲ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਐਨਾ ਵੱਡਾ ਬਹੁਮਤ ਦਿੱਤਾ, ਉਸ ‘ਤੇ ਪਾਰਟੀ ਖਰੀ ਉਤਰ ਰਹੀ ਹੈ ਅਤੇ ਅੱਗੇ ਵੀ ਇਸੇ ਤਰ੍ਹਾਂ ਕੰਮ ਜਾਰੀ ਰਹਿਣਗੇ |

Related Articles

LEAVE A REPLY

Please enter your comment!
Please enter your name here

Latest Articles