ਕਾਂਗਰਸੀਆਂ ਦਾ ਮਾਨ ਦੀ ਕੋਠੀ ਅੱਗੇ ਧਰਨਾ

0
291

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪਾਰਟੀ ਦੇ ਹੋਰ ਆਗੂਆਂ ਦੇ ਵਫਦ ਨੂੰ ਵੀਰਵਾਰ ਮਿਲਣ ਤੋਂ ਕਥਿਤ ਤੌਰ ‘ਤੇ ਇਨਕਾਰ ਕਰਨ ਤੋਂ ਬਾਅਦ ਕਾਂਗਰਸੀਆਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਧਰਨਾ ਦੇ ਦਿੱਤਾ |
ਆਗੂਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਸਵੇਰੇ 10 ਵਜੇ ਮਿਲਣ ਦਾ ਸਮਾਂ ਦੇਣ ਦੇ ਬਾਵਜੂਦ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ | ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਬਾਜਵਾ ਅਤੇ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਪੰਜਾਬ ਕਾਂਗਰਸ ਦੇ ਵਿਧਾਇਕਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਤਲਾਸ਼ੀ ਲੈਣ ਦੇ ਨਾਂਅ ‘ਤੇ ਬੇਇੱਜ਼ਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਅੱਧਾ ਘੰਟਾ ਉਡੀਕਣ ਤੋਂ ਬਾਅਦ ਕਿਹਾ ਗਿਆ ਕਿ ਮੁੱਖ ਮੰਤਰੀ ਉਨ੍ਹਾਂ ਨੂੰ ਨਹੀਂ ਮਿਲਣਗੇ | ਇਸ ਦੇ ਰੋਸ ਵਜੋਂ ਉਹ ਮੁੱਖ ਮੰਤਰੀ ਦੇ ਰਿਹਾਇਸ਼ੀ ਕੰਪਲੈਕਸ ਦੇ ਅੰਦਰ ਹੀ ਧਰਨੇ ‘ਤੇ ਬੈਠ ਗਏ |
ਉਧਰ, ਮਾਨ ਨੇ ਕਿਹਾ ਕਿ ਰਿਸ਼ਵਤਖੋਰਾਂ ਦੇ ਹੱਕ ‘ਚ ਧਰਨਾ ਦੇਣ ਦਾ ਮਤਲਬ ਰਿਸ਼ਵਤ ਇਨ੍ਹਾਂ ਦੇ ਖੂਨ ਵਿਚ ਹੈ | ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ-ਮੈਨੂੰ ਦੁੱਖ ਹੈ ਕਿ ਬਿਨਾਂ ਸਮਾਂ ਲਏ ਪੰਜਾਬ ਦੀ ਬਚੀ-ਖੁਚੀ ਕਾਂਗਰਸ ਅੱਜ ਰਿਸ਼ਵਤ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਆਪਣੇ ਲੀਡਰਾਂ ਦੇ ਹੱਕ ‘ਚ ਮੇਰੇ ਘਰ ਧਰਨਾ ਦੇਣ ਆਈ | ਪੰਜਾਬ ਲੁੱਟਣ ਵਾਲਿਆਂ ਦਾ ਸਾਥ ਦੇਣਾ ਇਹ ਸਬੂਤ ਹੈ ਕਿ ਰਿਸ਼ਵਤ ਇਨ੍ਹਾਂ ਦੇ ਖੂਨ ‘ਚ ਹੈ | ਨਾਅਰੇ ਲਾ ਰਹੇ ਸਨ ਕਿ ਸਾਡੇ ਹੱਕ ਐਥੇ ਰੱਖ, ਮਤਲਬ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ?

LEAVE A REPLY

Please enter your comment!
Please enter your name here