ਧਰਮਸੋਤ ਤਿੰਨ ਦਿਨ ਦੇ ਪੁਲਸ ਰਿਮਾਂਡ ‘ਤੇ

0
200

ਮੁਹਾਲੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕੇਸ ‘ਚ ਫੜੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੰਗਲਵਾਰ ਇੱਥੇ ਅਦਾਲਤ ‘ਚ ਪੇਸ਼ ਕੀਤਾ, ਜਿਸ ਨੇ ਉਸ ਨੂੰ ਤਿੰਨ ਦਿਨ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ | ਧਰਮਸੋਤ ਖਿਲਾਫ ਜੰਗਲਾਤ ਵਿਭਾਗ ‘ਚ ਹੋਏ ਵੱਖੋ-ਵੱਖ ਘਪਲਿਆਂ ਬਾਰੇ ਭਿ੍ਸ਼ਟਾਚਾਰ ਦਾ ਕੇਸ ਚੱਲ ਰਿਹਾ ਹੈ | ਉਸ ‘ਤੇ ਪੈਸੇ ਲੈ ਕੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਦੀਆਂ ਨਿਯੁਕਤੀਆਂ ਅਤੇ ਬਦਲੀਆਂ ਕਰਨ ਦਾ ਵੀ ਦੋਸ਼ ਹੈ | ਵਿਜੀਲੈਂਸ ਅਨੁਸਾਰ ਧਰਮਸੋਤ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਬਾਰੇ ਜਾਂਚ ਚੱਲ ਰਹੀ ਸੀ | ਮੁੱਢਲੀ ਤਫਤੀਸ਼ ਤੋਂ ਬਾਅਦ ਭਿ੍ਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਬੀ), 13 (2) ਤਹਿਤ ਮੁਹਾਲੀ ਸਥਿਤ ਵਿਜੀਲੈਂਸ ਥਾਣੇ ‘ਚ ਨਵਾਂ ਮੁਕੱਦਮਾ ਦਰਜ ਕਰਕੇ ਉਸ ਨੂੰ ਸੋਮਵਾਰ ਗਿ੍ਫਤਾਰ ਕਰ ਲਿਆ ਸੀ | ਵਿਜੀਲੈਂਸ ਅਨੁਸਾਰ ਸਾਬਕਾ ਮੰਤਰੀ ਅਤੇ ਉਸ ਦੇ ਪਰਵਾਰ ਦੀ ਆਮਦਨ 2, 37,12,596.48 ਰੁਪਏ ਸੀ, ਜਦਕਿ ਖਰਚਾ 8,76,30,888.87 ਰੁਪਏ ਸੀ | ਖਰਚਾ ਉਸ ਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਨਾਲੋਂ 269 ਪ੍ਰਤੀਸ਼ਤ ਵੱਧ ਸੀ |

LEAVE A REPLY

Please enter your comment!
Please enter your name here