ਕਰਾਚੀ : ਪਾਕਿਸਤਾਨੀ ਸ਼ਹਿਰ ਕਰਾਚੀ ਵਿਚ ਹਿੰਦੂ ਮੰਦਰ ‘ਚ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਦੀ ਭੰਨਤੋੜ ਕੀਤੀ ਗਈ |
ਪੁਲਸ ਨੇ ਦੱਸਿਆ ਕਿ ਕੋਰੰਗੀ ਖੇਤਰ ਦੇ ਸ੍ਰੀ ਮਾਰੀ ਮਾਤਾ ਮੰਦਰ ‘ਚ ਬੁੱਧਵਾਰ ਦੇਵਤਿਆਂ ਦੀਆਂ ਮੂਰਤੀਆਂ ਦੀ ਭੰਨਤੋੜ ਕੀਤੀ ਗਈ | ਪੁਲਸ ਮੌਕੇ ‘ਤੇ ਪਹੁੰਚੀ ਅਤੇ ਮੰਦਰ ਦਾ ਜਾਇਜ਼ਾ ਲੈਣ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ | ਇਸ ਘਟਨਾ ਕਾਰਨ ਕਰਾਚੀ ਦੇ ਹਿੰਦੂ ਭਾਈਚਾਰੇ ਵਿਚ ਦਹਿਸ਼ਤ ਦਾ ਮਾਹੌਲ ਹੈ |
ਇਲਾਕੇ ਦੇ ਰਹਿਣ ਵਾਲੇ ਸੰਜੀਵ ਨੇ ਦੱਸਿਆ ਕਿ ਮੋਟਰਸਾਈਕਲਾਂ ‘ਤੇ ਸਵਾਰ ਛੇ ਤੋਂ ਅੱਠ ਵਿਅਕਤੀ ਇਲਾਕੇ ‘ਚ ਆਏ ਅਤੇ ਮੰਦਰ ‘ਤੇ ਹਮਲਾ ਕਰ ਦਿੱਤਾ | ਹਮਲਾ ਕਿਸ ਨੇ ਕੀਤਾ ਅਤੇ ਕਿਉਂ ਕੀਤਾ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ |




