14.2 C
Jalandhar
Monday, December 23, 2024
spot_img

ਬਿਜਲੀ ਦੀ ਨਹੀਂ ਹੋਵੇਗੀ ਕੋਈ ਕਮੀ, ਮਾਨ ਸਰਕਾਰ ਲਗਾਤਾਰ ਕਰ ਰਹੀ ਪਿਛਲੇ ਬਕਾਏ ਵੀ ਕਲੀਅਰ : ਮਲਵਿੰਦਰ ਸਿੰਘ ਕੰਗ

ਚੰਡੀਗੜ੍ਹ (ਗੁਰਜੀਤ ਬਿੱਲਾ)
ਆਮ ਆਦਮੀ ਪਾਰਟੀ (ਆਪ) ਨੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਝੋਨੇ ਦੇ ਸੀਜਨ ਦੌਰਾਨ ਬਿਜਲੀ ਪੂਰਤੀ ‘ਤੇ ਜਤਾਈ ਚਿੰਤਾ ਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਜਾਣਬੁੱਝ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ | ਵੀਰਵਾਰ ਨੂੰ ਪਾਰਟੀ ਦਫਤਰ ਤੋਂ ਇੱਕ ਪ੍ਰੈਸ ਕਾਨਫਰੰਸ ਰਾਹੀਂ ਪਾਰਟੀ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ, ਬੁਲਾਰੇ ਨੀਲ ਗਰਗ ਅਤੇ ਗਗਨਦੀਪ ਸਿੰਘ ਨੇ ਅਕਾਲੀ ਅਤੇ ਕਾਂਗਰਸ ਦੀਆਂ ਪਿਛਲੀਆਂ ਸਰਕਾਰਾਂ ਨੂੰ ਘੇਰਿਆ ਅਤੇ ਕਿਹਾ ਕਿ ਪੀਐਸਪੀਸੀਐਲ ਦੀ ਮੌਜੂਦਾ ਵਿੱਤੀ ਸਥਿਤੀ ਲਈ ਇਨ੍ਹਾਂ ਦੀਆਂ ਸਰਕਾਰਾਂ ਜ਼ਿੰਮੇਵਾਰ ਹਨ | ਨੀਲ ਗਰਗ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਬਿਜਲੀ ਪੂਰਤੀ ਅਤੇ ਬਿਜਲੀ ਬੋਰਡ ਦੀ ਮਾਲੀ ਹਾਲਤ ‘ਤੇ ਦਿੱਤੇ ਬਿਆਨਾਂ ਤੋਂ ਪਤਾ ਲੱਗਦਾ ਹੈ ਕਿ ਉਹ ਘਬਰਾਏ ਹੋਏ ਹਨ ਕਿਉਂਕਿ ਆਮ ਆਦਮੀ ਪਾਰਟੀ ਦੀ ਇਮਾਨਦਾਰ ਅਤੇ ਲੋਕ ਪੱਖੀ ਰਾਜਨੀਤੀ ਨਾਲ ਇਨ੍ਹਾਂ ਦੀਆਂ ਝੂਠ ਦੀਆਂ ਦੁਕਾਨਾਂ ਬੰਦ ਹੋ ਗਈਆਂ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਨਾਲ ਨਾਂ ਸਿਰਫ ਲੋਕ ਭਲਾਈ ਅਤੇ ਵਿਕਾਸ ਦੇ ਕੰਮ ਹੋ ਰਹੇ ਹਨ ਸਗੋਂ ਪੰਜਾਬ ਦੀ ਭਾਈਚਾਰਕ ਸਾਂਝ ਵੀ ਵਧੀ ਹੈ | ਲੋਕਾਂ ਨੂੰ ਬਿਨਾਂ ਕਿਸੇ ਵਿਤਕਰੇ ਦੇ ਸਿੱਖਿਆ, ਸਿਹਤ ਸਹੂਲਤਾਂ ਅਤੇ ਮੁਫਤ ਬਿਜਲੀ ਮਿਲ ਰਹੀ ਹੈ | ਮਲਵਿੰਦਰ ਸਿੰਘ ਕੰਗ ਨੇ ਕਿਹਾ, Tਸੁਖਬੀਰ ਸਿੰਘ ਬਾਦਲ ਘਟੀਆ ਪ੍ਰੋਪੇਗੰਡਾ ਕਰ ਰਹੇ ਹਨ ਅਤੇ ਪੰਜਾਬ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰਨਾ ਚਾਹੁੰਦੇ ਹਨ | ਪਰ ਮੈਂ ਅੰਕੜਿਆਂ ਨਾਲ ਸਾਰਾ ਸੱਚ ਲੋਕਾਂ ਦੇ ਸਾਹਮਣੇ ਰੱਖਾਂਗਾ | ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਸਾਨੂੰ ਵਿਰਾਸਤ ਵਿੱਚ ਬਿਜਲੀ ਬੋਰਡ ਪ੍ਰਤੀ 9020 ਕਰੋੜ ਦੀ ਦੇਣਦਾਰੀ ਦਿੱਤੀ | ਸੁਖਬੀਰ ਬਾਦਲ ਦੱਸਣ ਕਿ ਇਸਦਾ ਜ਼ਿੰਮੇਵਾਰ ਕੌਣ ਹੈ?” ਉਨ੍ਹਾਂ ਅੱਗੇ ਕਿਹਾ ਕਿ 80 ਤੋਂ 90% ਲੋਕਾਂ ਦੇ ਬਿਜਲੀ ਬਿੱਲ ਜੀਰੋ ਆ ਰਹੇ ਹਨ | ਇਨ੍ਹਾਂ ਹੀ ਨਹੀਂ ਮਾਨ ਸਰਕਾਰ ਲਗਾਤਾਰ ਬਿਜਲੀ ਬੋਰਡ ਦੇ ਪਿਛਲੇ ਬਕਾਏ ਵੀ ਕਲੀਅਰ ਕਰ ਰਹੀ ਹੈ ਅਤੇ ਨਾਲ ਹੀ ਬਿਜਲੀ ਉਤਪਾਦਨ ਵਧਾਉਣ ਲਈ ਅਪਗ੍ਰੇਡ ਦੇ ਨਾਲ ਨਾਲ ਸਾਰੇ ਲੋੜੀਂਦੇ ਕਦਮ ਉਠਾਏ ਜਾ ਰਹੇ ਹਨ | ਅਗਲੇ ਸਾਲ ਤੱਕ 1200 ਮੈਗਾਵਾਟ ਸੋਲਰ ਪਾਵਰ ਅਤੇ 2024 ਤੱਕ 2300 ਮੈਗਾਵਾਟ ਸੋਲਰ ਪਾਵਰ ਪੈਦਾ ਕਰਨ ਲਈ ਕੰਮ ਜਾਰੀ ਹੈ | ਮਾਨ ਸਰਕਾਰ ਨੇ 2015 ਤੋਂ ਬੰਦ ਪਈ ਪਿਛਵਾੜਾ ਕੋਲ ਖਾਣ ਚਲਵਾਈ | 2025 ਤੱਕ ਰੀਨਿਊਏਬਲ (ਨਵਿਆਉਣਯੋਗ) ਸਰੋਤਾਂ ਤੋਂ 3000 ਮੈਗਾਵਾਟ ਬਿਜਲੀ ਪੰਜਾਬ ਨੂੰ ਮਿਲੇਗੀ | ਉਨ੍ਹਾਂ ਕਿਹਾ ਕਿ ਲੋਕ ਭਲਾਈ ਦੀਆਂ ਇਨ੍ਹਾਂ ਸਕੀਮਾਂ ਤੋਂ ਘਬਰਾ ਕੇ ਹੀ ਸੁਖਬੀਰ ਬਾਦਲ ਅਜਿਹੇ ਬਿਆਨ ਦੇ ਰਹੇ ਹਨ |
ਉਨ੍ਹਾਂ ਕਿਹਾ ਕਿ ਬਿਜਲੀ ਬੋਰਡ ਵੱਲ ਸਰਕਾਰ ਦੀ ਦੇਣਦਾਰੀ 3600 ਕਰੋੜ ਹੈ ਅਤੇ ਅਗਲੇ ਤਿੰਨ ਸਾਲਾਂ ਵਿੱਚ ਪੀਐਸਪੀਸੀਐਲ ਦੇ ਸਾਰੇ ਬਕਾਏ ਕਲੀਅਰ ਕਰ ਦਿੱਤੇ ਜਾਣਗੇ | ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਝੋਨੇ ਦੇ ਸੀਜਨ ਦੌਰਾਨ ਬਿਜਲੀ ਦੀ ਸਪਲਾਈ ਨਿਰਵਿਘਨ ਰਹੇਗੀ ਅਤੇ ਕੋਈ ਕਮੀ ਨਹੀਂ ਆਵੇਗੀ | ਕੰਗ ਨੇ ਬਾਦਲ ‘ਤੇ ਤੰਜ ਕੱਸਦਿਆਂ ਕਿਹਾ ਕਿ ਭਿ੍ਸਟਾਚਾਰ ਦੇ ਦੌਰ ਵਿੱਚ ਉਨ੍ਹਾਂ ਨੇ ਟਰਾਂਸਪੋਰਟ ਅਤੇ ਮਾਈਨਿੰਗ ਆਦਿ ‘ਤੇ ਕਬਜਾ ਕਰ ਲਿਆ ਸੀ ਪਰ ਹੁਣ ਸੁਖਬੀਰ ਬਾਦਲ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਜਾਂ ਡਰਾ ਕੇ ਆਪਣਾ ਇਨਵਰਟਰ ਦਾ ਕੰਮ ਨਹੀਂ ਚਲਾ ਸਕਦੇ |

Related Articles

LEAVE A REPLY

Please enter your comment!
Please enter your name here

Latest Articles