ਬੀ ਬੀ ਸੀ ‘ਤੇ ਮੁਕੰਮਲ ਰੋਕ ਦੀ ਮੰਗ ਖਾਰਜ

0
275

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਭਾਰਤ ‘ਚ ਬਿ੍ਟਿਸ਼ ਬ੍ਰਾਡਕਾਸਟਿੰਗ ਕਾਰਪੋਰੇਸ਼ਨ (ਬੀ ਬੀ ਸੀ) ‘ਤੇ ਪੂਰਨ ਪਾਬੰਦੀ ਲਗਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ | ਜਸਟਿਸ ਸੰਜੀਵ ਖੰਨਾ ਅਤੇ ਐੱਮ ਐੱਮ ਸੁੰਦਰੇਸ਼ ‘ਤੇ ਆਧਾਰਤ ਬੈਂਚ ਨੇ ਹਿੰਦੂ ਸੈਨਾ ਦੇ ਪ੍ਰਧਾਨ ਵਿਸ਼ਨੂੰ ਗੁਪਤਾ ਅਤੇ ਕਿਸਾਨ ਬੀਰੇਂਦਰ ਕੁਮਾਰ ਸਿੰਘ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਕਿਹਾ—ਪਟੀਸ਼ਨ ਪੂਰੀ ਤਰ੍ਹਾਂ ਗਲਤ ਧਾਰਨਾ ‘ਤੇ ਅਧਾਰਤ ਹੈ | ਇਸ ਕਰਕੇ ਇਸ ਨੂੰ ਖਾਰਜ ਕਰ ਦਿੱਤਾ ਗਿਆ ਹੈ |
ਪਟੀਸ਼ਨ ‘ਚ ਬੀ ਬੀ ਸੀ ‘ਤੇ ਭਾਰਤ ਅਤੇ ਭਾਰਤ ਸਰਕਾਰ ਵਿਰੁੱਧ ਪੱਖਪਾਤ ਕਰਨ ਦਾ ਦੋਸ਼ ਲਗਾਉਂਦੇ ਕਿਹਾ ਗਿਆ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਬੀ ਬੀ ਸੀ ਦੀ ਦਸਤਾਵੇਜ਼ੀ ਫਿਲਮ ਭਾਰਤ ਅਤੇ ਇਸ ਦੇ ਪ੍ਰਧਾਨ ਮੰਤਰੀ ਦੇ ਵਿਸ਼ਵਵਿਆਪੀ ਉਭਾਰ ਵਿਰੁੱਧ ਡੂੰਘੀ ਸਾਜ਼ਿਸ਼ ਦਾ ਨਤੀਜਾ ਹੈ |

LEAVE A REPLY

Please enter your comment!
Please enter your name here