ਸੀਤਲ ਸਿੰਘ ਸੰਘਾ ਦੀ ਭੈਣ ਦਾ ਦੇਹਾਂਤ, ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਦੁੱਖ ਦਾ ਪ੍ਰਗਟਾਵਾ

0
208

ਜਲੰਧਰ : ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਪਿ੍ਥੀਪਾਲ ਸਿੰਘ ਮਾੜੀਮੇਘਾ, ਸੱਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ, ਸਹਾਇਕ ਸਕੱਤਰ ਚਰੰਜੀ ਲਾਲ ਕੰਗਣੀਵਾਲ ਤੇ ਕਮੇਟੀ ਦੇ ਸੀਨੀਅਰ ਮੈਂਬਰ ਸੁਰਿੰਦਰ ਕੁਮਾਰੀ ਕੋਛੜ ਨੇ ਦੇਸ਼ ਭਗਤ ਯਾਦਗਾਰ ਕਮੇਟੀ ਦੇ ਖਜ਼ਾਨਚੀ ਸੀਤਲ ਸਿੰਘ ਸੰਘਾ ਦੀ ਭੈਣ ਬੀਬੀ ਸਿਮਰ ਕੌਰ ਉਰਫ਼ ਰਵਿੰਦਰ ਕੌਰ ਦੇ ਸਦੀਵੀ ਵਿਛੋੜੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਉਹਨਾਂ ਕਿਹਾ ਕਿ ਉਹ ਬਹੁਤ ਹੀ ਨੇਕ ਦਿਲ, ਮਿਹਨਤੀ ਅਤੇ ਜਮਹੂਰੀ ਕਦਰਾਂ-ਕੀਮਤਾਂ ਦੇ ਹਮਾਇਤੀ ਖਿਆਲਾਂ ਦੇ ਸਨ | ਉਹ ਬੀਤੇ ਕੁਝ ਅਰਸੇ ਤੋਂ ਬਿਮਾਰ ਚਲੇ ਆ ਰਹੇ ਸਨ | ਸੋਮਵਾਰ ਅਚਨਚੇਤ ਉਹ ਸਦੀਵੀ ਵਿਛੋੜਾ ਦੇ ਗਏ | ਉਨ੍ਹਾ ਦਾ ਸਹੁਰੇ ਪਿੰਡ ਸ਼ੰਕਰ ਵਿਖੇ ਅੰਤਮ ਸੰਸਕਾਰ ਕੀਤਾ ਗਿਆ | ਬੀਬੀ ਸਿਮਰ ਕੌਰ ਦੇਸ਼ ਭਗਤ ਯਾਦਗਾਰ ਹਾਲ ਦੀਆਂ ਸੱਭਿਆਚਾਰਕ ਸਰਗਰਮੀਆਂ ਵਿੱਚ ਲੰਮੇ ਅਰਸੇ ਤੋਂ ਯੋਗਦਾਨ ਪਾਉਂਦੇ ਆ ਰਹੇ ਪ੍ਰੋ. ਰਣਜੀਤ ਕੌਰ ਕਾਲਾ ਸੰਘਿਆਂ ਦੇ ਮਾਤਾ ਜੀ ਹਨ | ਸਮੁੱਚੀ ਦੇਸ਼ ਭਗਤ ਯਾਦਗਾਰ ਕਮੇਟੀ ਨੇ ਬੀਬੀ ਸਿਮਰ ਕੌਰ ਦੇ ਸਮੂਹ ਪਰਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ |

LEAVE A REPLY

Please enter your comment!
Please enter your name here