ਮਾਨਸਾ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਗਰੂਰ ਲੋਕ ਸਭਾ ਹਲਕੇ ਵਿਚਲੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਪਾਰਟੀ ਦੀ ਸਾਬਕਾ ਵਿਧਾਇਕ ਹਰਚੰਦ ਕੌਰ ਘਨੌਰੀ ਕਲਾਂ ਨੂੰ ਪਾਰਟੀ ‘ਚੋਂ ਕੱਢ ਦਿੱਤਾ ਹੈ | ਉਨ੍ਹਾ ਉਤੇ ਪਾਰਟੀ ਵਿਰੋਧੀ ਕਾਰਵਾਈਆਂ ਦੇ ਦੋਸ਼ ਲੱਗੇ ਹਨ | ਉਸ ਨੇ ਹਾਲ ਵਿਚ ਹੀ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਮਹਿਲ ਕਲਾਂ (ਰਿਜ਼ਰਵ) ਤੋਂ ਚੋਣ ਲੜੀ ਸੀ ਅਤੇ ਆਮ ਆਦਮੀ ਪਾਰਟੀ ਦੇ ਕੁਲਵੰਤ ਸਿੰਘ ਪੰਡੋਰੀ ਤੋਂ ਚੋਣ ਹਾਰ ਗਈ ਸੀ |





