ਹਿੰਡਨਬਰਗ-ਅਡਾਨੀ ਮਾਮਲੇ ‘ਚ ਸਾਡੇ ਕੋਲ ਲੁਕਾਉਣ ਲਈ ਕੁਝ ਨਹੀਂ : ਸ਼ਾਹ

0
237

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਿੰਡਨਬਰਗ ਤੇ ਅਡਾਨੀ ਸਮੂਹ ਵਿਵਾਦ ਬਾਰੇ ਮੰਗਲਵਾਰ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਾਰਟੀ ਕੋਲ ਇਸ ਬਾਰੇ ਲੁਕਾਉਣ ਜਾਂ ਡਰਨ ਲਈ ਕੁਝ ਨਹੀਂ ਹੈ | ਮੋਦੀ ਤੋਂ ਬਾਅਦ ਭਾਰਤ ਦੇ ਸਭ ਤੋਂ ਤਾਕਤਵਰ ਨੇਤਾ ਮੰਨੇ ਜਾਂਦੇ ਅਮਿਤ ਸ਼ਾਹ ਨੇ ਕਿਹਾ-ਸੁਪਰੀਮ ਕੋਰਟ ਨੇ ਇਸ ਮਾਮਲੇ ਦਾ ਨੋਟਿਸ ਲਿਆ ਹੈ | ਇੱਕ ਮੰਤਰੀ ਹੋਣ ਦੇ ਨਾਤੇ ਜੇ ਸੁਪਰੀਮ ਕੋਰਟ ਨੇ ਇਸ ਮਾਮਲੇ ਨੂੰ ਆਪਣੇ ਅਧੀਨ ਲੈ ਲਿਆ ਹੈ ਤਾਂ ਮੇਰੇ ਲਈ ਟਿੱਪਣੀ ਕਰਨਾ ਠੀਕ ਨਹੀਂ ਹੈ |
ਸ਼ਾਹ ਨੇ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਸ ‘ਚ ਭਾਜਪਾ ਲਈ ਲਕਾਉਣ ਲਈ ਕੁਝ ਨਹੀਂ ਹੈ ਅਤੇ ਡਰਨ ਦੀ ਕੋਈ ਗੱਲ ਨਹੀਂ ਹੈ | ਉਨ੍ਹਾ ਇਹ ਵੀ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਜੰਮੂ-ਕਸ਼ਮੀਰ ਦੇ ਰਾਜ ਦਾ ਦਰਜਾ ਬਹਾਲ ਕੀਤਾ ਜਾਵੇਗਾ ਅਤੇ ਚੋਣਾਂ ਦੇ ਸਮੇਂ ਬਾਰੇ ਫੈਸਲਾ ਚੋਣ ਕਮਿਸ਼ਨ ਵੱਲੋਂ ਲਿਆ ਜਾਵੇਗਾ | ਵਿਸ਼ੇਸ਼ ਇੰਟਰਵਿਊ ‘ਚ ਉਨ੍ਹਾ ਇਹ ਵੀ ਕਿਹਾ ਕਿ ਜੰਮੂ-ਕਸ਼ਮੀਰ ‘ਚ ਸਥਿਤੀ ‘ਚ ਸੁਧਾਰ ਹੋਇਆ ਹੈ ਅਤੇ ਅੱਤਵਾਦ ਨਾਲ ਸੰਬੰਧਤ ਅੰਕੜੇ ਸਭ ਤੋਂ ਘੱਟ ਹਨ | ਉਨ੍ਹਾ ਇਹ ਵੀ ਕਿਹਾ ਕਿ ਸਰਕਾਰ ਨੇ ਖਾਲਿਸਤਾਨ ਦੇ ਹਮਦਰਦਾਂ ਦੀਆਂ ਗਤੀਵਿਧੀਆਂ ‘ਤੇ ਨੇੜਿਓਾ ਨਜ਼ਰ ਰੱਖੀ ਹੋਈ ਹੈ | ਇਸ ਮੁੱਦੇ ‘ਤੇ ਪੰਜਾਬ ਸਰਕਾਰ ਨਾਲ ਵੀ ਚਰਚਾ ਕੀਤੀ ਹੈ | ਵੱਖ-ਵੱਖ ਏਜੰਸੀਆਂ ਵਿਚਕਾਰ ਚੰਗਾ ਤਾਲਮੇਲ ਹੈ | ਮੈਨੂੰ ਭਰੋਸਾ ਹੈ ਕਿ ਅਸੀਂ ਇਸ ਨੂੰ ਵਧਣ-ਫੁੱਲਣ ਨਹੀਂ ਦੇਵਾਂਗੇ |

LEAVE A REPLY

Please enter your comment!
Please enter your name here