…ਤਾਂ ਜੇ ਪੀ ਸੀ ਜਾਂਚ ਤੋਂ ਕਿਉਂ ਭੱਜ ਰਹੇ : ਕਾਂਗਰਸ

0
203

ਨਵੀਂ ਦਿੱਲੀ : ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਕੇਂਦਰ ਅਡਾਨੀ-ਹਿੰਡਨਬਰਗ ਮਾਮਲੇ ਦੀ ਸਾਂਝੀ ਸੰਸਦੀ ਕਮੇਟੀ ਤੋਂ ਜਾਂਚ ਕਰਾਉਣ ਤੋਂ ਭੱਜ ਰਿਹਾ ਹੈ ਅਤੇ ਜੇ ਸਰਕਾਰ ਕੋਲ ਇਸ ਮਾਮਲੇ ‘ਚ ਲੁਕਾਉਣ ਲਈ ਕੁਝ ਨਹੀਂ ਹੈ ਤਾਂ ਅਜਿਹੀ ਜਾਂਚ ਦੀ ਇਜਾਜ਼ਤ ਦਿੱਤੀ ਜਾਵੇ | ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਉਨ੍ਹਾ ਨੇ ਅਡਾਨੀ ਮਾਮਲੇ ਦੀ ਨਿਰਪੱਖ ਜਾਂਚ ਲਈ ਆਰ ਬੀ ਆਈ ਗਵਰਨਰ ਸ਼ਕਤੀਕਾਂਤ ਦਾਸ ਅਤੇ ਸੇਬੀ ਮੁਖੀ ਨੂੰ ਪੱਤਰ ਲਿਖਿਆ ਹੈ | ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਤਾਜ਼ਾ ਬਿਆਨ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਰਮੇਸ਼ ਨੇ ਕਿਹਾ-ਜੇ ਉਨ੍ਹਾ ਕੋਲ ਲੁਕਾਉਣ ਲਈ ਕੁਝ ਨਹੀਂ ਹੈ ਤਾਂ ਉਹ ਸਾਂਝੀ ਸੰਸਦੀ ਕਮੇਟੀ ਦੀ ਜਾਂਚ ਤੋਂ ਕਿਉਂ ਭੱਜ ਰਹੇ ਹਨ | ਉਹ ਸਾਨੂੰ ਸੰਸਦ ‘ਚ ਜੇ ਪੀ ਸੀ ਦੀ ਮੰਗ ਉਠਾਉਣ ਦੀ ਇਜਾਜ਼ਤ ਵੀ ਨਹੀਂ ਦਿੰਦੇ | ਜਦੋਂ ਪਾਰਟੀ ਪ੍ਰਧਾਨ ਮਲਿਕਾਅਰਜੁਨ ਖੜਗੇ ਸਮੇਤ ਸਾਡੇ ਨੇਤਾਵਾਂ ਨੇ ਜੇ ਪੀ ਸੀ ਦੀ ਮੰਗ ਉਠਾਈ ਤਾਂ ਉਨ੍ਹਾਂ ਦੀਆਂ ਟਿੱਪਣੀਆਂ ਨੂੰ ਸਦਨ ਦੀ ਕਾਰਵਾਈ ‘ਚੋਂ ਖਾਰਜ ਕਰ ਦਿੱਤਾ ਗਿਆ |

LEAVE A REPLY

Please enter your comment!
Please enter your name here