33.9 C
Jalandhar
Saturday, October 19, 2024
spot_img

ਜੱਗੂ ਭਗਵਾਨਪੁਰੀਆ ਦੇ ਟਿਕਾਣਿਆਂ ‘ਤੇ ਛਾਪੇਮਾਰੀ

ਚੰਡੀਗੜ੍ਹ (ਗੁਰਜੀਤ ਬਿੱਲਾ)
ਪੰਜਾਬ ਪੁਲਸ ਨੇ ਮੰਗਲਵਾਰ ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਨਾਲ ਸੰਬੰਧਤ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ | ਇਹ ਛਾਪੇਮਾਰੀ ਸੂਬੇ ਭਰ ਦੇ ਸਾਰੇ ਜ਼ਿਲਿ੍ਹਆਂ ਵਿੱਚ ਉਕਤ ਗੈਂਗਸਟਰ ਨਾਲ ਸੰਬੰਧਤ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ‘ਤੇ ਇੱਕੋ ਸਮੇਂ ਕੀਤੀ ਗਈ |
ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ‘ਚ ਵੱਖ-ਵੱਖ ਅੱਤਵਾਦੀਆਂ ਅਤੇ ਗੈਂਗਸਟਰਾਂ ਦੇ ਸ਼ੱਕੀ ਟਿਕਾਣਿਆਂ ‘ਤੇ ਕੀਤੀ ਗਈ ਇਹ ਚੌਥੀ ਛਾਪੇਮਾਰੀ ਹੈ | ਇਸ ਤੋਂ ਪਹਿਲਾਂ ਪੰਜਾਬ ਪੁਲਸ ਨੇ ਅਰਸ਼ ਡੱਲਾ, ਲਖਬੀਰ ਲੰਡਾ, ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ | ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਸ ਦੀਆਂ 409 ਟੀਮਾਂ, ਜਿਸ ਵਿੱਚ ਸੂਬੇ ਭਰ ਦੇ 2863 ਪੁਲਸ ਮੁਲਾਜ਼ਮ ਸ਼ਾਮਲ ਸਨ, ਵੱਲੋਂ ਚਲਾਈ ਇੱਕ ਰੋਜ਼ਾ ਮੁਹਿੰਮ ਦੌਰਾਨ ਜੱਗੂ ਭਗਵਾਨਪੁਰੀਆ ਨਾਲ ਜੁੜੇ ਸਮਾਜ ਵਿਰੋਧੀ ਅਨਸਰਾਂ ਦੇ 2371 ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ | ਉਨ੍ਹਾ ਕਿਹਾ ਕਿ ਭਗਵਾਨਪੁਰੀਆ ਦੇ ਸਮਰਥਨ ਵਾਲੇ ਫੜੇ ਗਏ ਮਡਿਊਲਾਂ ਵਿੱਚ ਕਈ ਵਿਅਕਤੀਆਂ ਤੋਂ ਪੁੱਛਗਿੱਛ ਕਰਨ ਉਪਰੰਤ ਇਸ ਛਾਪੇਮਾਰੀ ਦੀ ਯੋਜਨਾ ਬਣਾਈ ਗਈ ਸੀ | ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਸ (ਏ ਡੀ ਜੀ ਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਸ ਟੀਮਾਂ ਨੇ ਭਗਵਾਨਪੁਰੀਆ ਨਾਲ ਸੰਬੰਧਤਾਂ ਰਿਹਾਇਸ਼ਾਂ ਅਤੇ ਹੋਰ ਥਾਵਾਂ ‘ਤੇ ਬਾਰੀਕੀ ਨਾਲ ਤਲਾਸ਼ੀ ਕੀਤੀ ਅਤੇ ਇਲੈਕਟ੍ਰਾਨਿਕ ਡਿਵਾਈਸਾਂ ਤੋਂ ਡਾਟਾ ਵੀ ਇਕੱਠਾ ਕੀਤਾ ਹੈ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ | ਅਗਰੇਲੀ ਪੜਤਾਲ ਲਈ ਕਈ ਹੋਰ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇਤਰਾਜ਼ਯੋਗ ਸਮਗਰੀ ਬਰਾਮਦ ਕੀਤੀ ਗਈ ਹੈ | ਇਹਨਾਂ ਵਿਅਕਤੀਆਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ |

Related Articles

LEAVE A REPLY

Please enter your comment!
Please enter your name here

Latest Articles