34.9 C
Jalandhar
Saturday, October 19, 2024
spot_img

ਪੀ ਆਰ ਟੀ ਸੀ ਦੇ ਕਾਮਿਆਂ ਤੇ ਪੈਨਸ਼ਨਰਾਂ ਵੱਲੋਂ ਰੋਸ ਭਰਪੂਰ ਰੈਲੀ ਤੇ ਮਾਰਚ

ਪਟਿਆਲਾ : ਮੰਗਲਵਾਰ ਬੱਸ ਸਟੈਂਡ ਪਟਿਆਲਾ ਵਿਖੇ ਪੀ ਆਰ ਟੀ ਸੀ ਦੇ 700 ਤੋਂ ਵੱਧ ਕਰਮਚਾਰੀਆਂ ਨੇ ਤਨਖਾਹਾਂ ਅਤੇ ਪੈਨਸ਼ਨਾਂ ਦੀ ਅਦਾਇਗੀ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਰੋਸ ਭਰਪੂਰ ਰੈਲੀ ਅਤੇ ਜ਼ੋਰਦਾਰ ਰੋਸ ਮਾਰਚ ਕੀਤਾ | ਇਹ ਰੋਸ ਮਾਰਚ ਅਤੇ ਰੈਲੀ ਪੀ ਆਰ ਟੀ ਸੀ ਵਰਕਰਜ਼ ਐਕਸ਼ਨ ਕਮੇਟੀ ਦੇ ਸੱਦੇ ‘ਤੇ ਨਿਰਮਲ ਸਿੰਘ ਧਾਲੀਵਾਲ ਕਨਵੀਨਰ ਅਤੇ ਮੈਂਬਰਾਂ ਬਲਦੇਵ ਰਾਜ ਬੱਤਾ, ਬਿਕਰਮਜੀਤ ਸ਼ਰਮਾ (ਵਿੱਕੀ), ਰਾਕੇਸ਼ ਕੁਮਾਰ ਦਾਤਾਰਪੁਰੀ, ਸੁੱਚਾ ਸਿੰਘ ਅਤੇ ਮੁਹੰਮਦ ਖਲੀਲ ਦੀ ਅਗਵਾਈ ਵਿੱਚ ਕੀਤੀ ਗਈ | ਰੈਲੀ ਵਿੱਚ ਜਿੱਥੇ ਦਸ ਹਜ਼ਾਰ ਵਰਕਰਾਂ ਦੀ ਦਸੰਬਰ ਦੀ ਤਨਖਾਹ ਅਤੇ ਪੈਨਸ਼ਨ ਅਜੇ ਤੱਕ ਵੀ ਅਦਾ ਨਾ ਕਰਨ ਬਾਰੇ ਵਰਕਰਾਂ ਵਿੱਚ ਜ਼ਬਰਦਸਤ ਰੋਸ ਅਤੇ ਗੁੱਸਾ ਸੀ, ਉੱਥੇ ਇਹ ਵੀ ਚਿੰਤਾ ਜ਼ਾਹਰ ਕੀਤੀ ਗਈ ਕਿ ਤਨਖਾਹ/ ਪੈਨਸ਼ਨ ਤੋਂ ਇਲਾਵਾ ਅਨੇਕਾਂ ਹੋਰ ਹੱਕੀ ਅਤੇ ਕਾਨੂੰਨੀ ਮੰਗਾਂ ਸੰਬੰਧੀ ਜੋ 26 ਮੰਗਾਂ ਦਾ ਮੰਗ ਪੱਤਰ ਮੈਨੇਜਮੈਂਟ ਨੂੰ ਦਿੱਤਾ ਹੋਇਆ ਹੈ, ਉਸ ਸੰਬੰਧ ਵਿੱਚ ਵੀ ਮੈਨੇਜਮੈਂਟ ਵੱਲੋਂ ਧਾਰੀ ਚੁੱਪ ਵਰਕਰਾਂ ਦੇ ਹੱਕਾਂ ਦੀ ਅਣਦੇਖੀ ਕਰਨ ਦੇ ਸੰਕੇਤ ਦੇ ਰਹੀ ਹੈ | ਰੋਸ ਰੈਲੀ ਵਿੱਚ ਜ਼ੋਰਦਾਰ ਆਵਾਜ਼ ਉਠ ਰਹੀ ਸੀ ਕਿ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਦਾ ਅਜਿਹਾ ਰਵੱਈਆ ਵਰਕਰਾਂ ਨੂੰ ਭੁੱਖੇ ਮਾਰਨ ਦੀ ਨੀਤੀ ਹੈ, ਜਿਸ ਦੇ ਵਿਰੁੱਧ ਸੰਘਰਸ਼ ਤੇਜ਼ ਕੀਤਾ ਜਾਵੇ | ਆਗੂਆਂ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਆਮ ਆਦਮੀ ਦੀਆਂ ਮੁਸ਼ਕਲਾਂ ਦੂਰ ਕਰਨ ਦਾ ਮਖੌਟਾ ਪਾ ਕੇ ਗੱਦੀ ਹਾਸਲ ਕਰਨ ਵਿੱਚ ਸਫਲ ਹੋਈ, ਪਰ ਇਸ ਸਰਕਾਰ ਨੇ 10 ਮਹੀਨਿਆਂ ਵਿੱਚ ਹੀ ਸਾਬਤ ਕਰ ਦਿੱਤਾ ਕਿ ਉਸ ਵਲੋਂ ਕਾਰਪੋਰੇਟ ਪੱਖੀ ਨੀਤੀਆਂ ਤਹਿਤ ਨਿੱਜੀਕਰਨ, ਠੇਕੇਦਾਰੀ ਸਿਸਟਮ ਜਾਰੀ ਰੱਖਣਾ, ਵਰਕਰਾਂ ਦਾ ਆਰਥਕ ਸ਼ੋਸ਼ਣ ਅਤੇ ਮਜ਼ਦੂਰ ਜਮਾਤ ਦੇ ਹੱਕਾਂ ਦੀ ਅਣਦੇਖੀ ਕਰਨਾ ਆਦਿ ਸਭ ਕੁਝ ਪਿਛਲੀਆਂ ਸਰਕਾਰਾਂ ਨਾਲੋਂ ਵੀ ਵੱਧ ਵਫਾਦਾਰੀ ਨਾਲ ਜਾਰੀ ਰੱਖਿਆ ਜਾਵੇਗਾ | ਆਗੂਆਂ ਕਿਹਾ ਕਿ ਪੰਜਾਬ ਸਰਕਾਰ ਮੁਫਤ ਸਫਰ ਬਦਲੇ 400 ਕਰੋੜ ਰੁਪਏ ਦਾ ਭੁਗਤਾਨ ਪੀ ਆਰ ਟੀ ਸੀ ਨੂੰ ਨਹੀਂ ਕਰ ਰਹੀ, ਜਿਸ ਦੇ ਸਿੱਟੇ ਵਜੋਂ ਕਰਮਚਾਰੀਆਂ ਦੇ ਆਰਥਕ ਹੱਕਾਂ ਦੀ ਬਲੀ ਲੈ ਕੇ ਮੁਫਤ ਸਫਰ ਦੀ ਸਹੂਲਤ ਦਿੱਤੀ ਜਾ ਰਹੀ ਹੈ | ਵਰਕਰਾਂ ਦੇ 90 ਕਰੋੜ ਰੁਪਏ ਦੇ ਬਕਾਏ ਨਹੀਂ ਦਿੱਤੇ ਜਾ ਰਹੇ | ਸਰਕਾਰ ਪੀ ਆਰ ਟੀ ਸੀ ਉਪਰ ਤਰ੍ਹਾਂ-ਤਰ੍ਹਾਂ ਦੇ ਬੋਝ ਤਾਂ ਪਾ ਰਹੀ ਹੈ, ਪਰ ਇਸ ਬੋਝ ਨਾਲ ਅਦਾਰੇ ਲਈ ਖੜੇ ਹੋਏ ਸੰਕਟ ਨੂੰ ਹੱਲ ਕਰਨ ਲਈ ਕੋਈ ਉਪਰਾਲਾ ਨਹੀਂ ਕਰ ਰਹੀ | ਆਗੂਆਂ ਕਿਹਾ ਕਿ ਹੁਣ ਹੋਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਸੰਘਰਸ਼ ਤੇਜ਼ ਕਰਨ ਲਈ 21 ਫਰਵਰੀ ਨੂੰ ਪੀ ਆਰ ਟੀ ਸੀ ਦੇ ਮੁੱਖ ਦਫਤਰ ਪਟਿਆਲਾ ਦੇ ਸਾਹਮਣੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ | ਰੋਸ ਰੈਲੀ ਨੂੰ ਜਿਨ੍ਹਾਂ ਹੋਰ ਆਗੂਆਂ ਨੇ ਸੰਬੋਧਨ ਕੀਤਾ, ਉਨ੍ਹਾਂ ਵਿੱਚ ਉਤਮ ਸਿੰਘ ਬਾਗੜੀ, ਗੰਡਾ ਸਿੰਘ, ਜਰਨੈਲ ਸਿੰਘ, ਗੁਰਜੰਟ ਸਿੰਘ ਅਤੇ ਰਮੇਸ਼ ਕੁਮਾਰ ਸ਼ਾਮਲ ਸਨ | ਸੁਖਦੇਵ ਰਾਮ ਸੁੱਖੀ ਨੇ ਸਟੇਜ ਦਾ ਸੰਚਾਲਨ ਕੀਤਾ |

Related Articles

LEAVE A REPLY

Please enter your comment!
Please enter your name here

Latest Articles