28 C
Jalandhar
Saturday, October 19, 2024
spot_img

ਬਿਜਲੀ ਕਾਮਿਆਂ ਵੱਲੋਂ ਪਹਿਲੀ ਮਾਰਚ ਨੂੰ ਸਬ-ਡਵੀਜ਼ਨ ਪੱਧਰੀ ਰੋਸ ਰੈਲੀਆਂ

ਪਟਿਆਲਾ/ਸਮਰਾਲਾ
(ਸੁਰਜੀਤ ਸਿੰਘ)
ਪੀ ਐੱਸ ਈ ਬੀ ਇੰਪਲਾਈਜ਼ ਜਾਇੰਟ ਫੋਰਮ ‘ਤੇ ਅਧਾਰਤ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇੇਬੰਦੀਆਂ ਟੈਕਨੀਕਲ ਸਰਵਿਸਿਜ਼ ਯੂਨੀਅਨ, ਪੀ ਐੱਸ ਈ ਬੀ ਇੰਪਲਾਈਜ਼ ਫੈਡਰੇਸ਼ਨ, ਇੰਪਲਾਈਜ਼ ਫੈਡਰੇਸ਼ਨ (ਸੁਰਿੰਦਰ ਸਿੰਘ), ਮਨਿਸਟੀਰੀਅਲ ਸਰਵਿਸ ਯੂਨੀਅਨ, ਵਰਕਰਜ਼ ਫੈਡਰੇਸ਼ਨ ਇੰਟਕ, ਥਰਮਲ ਇੰਪਲਾਈਜ਼ ਕੁਆਰਡੀਨੇਸ਼ਨ ਕਮੇਟੀ, ਇੰਪਲਾਈਜ਼ ਫੈਡਰੇਸ਼ਨ (ਫਲਜੀਤ ਸਿੰਘ) ਹੈੱਡ ਆਫਿਸ ਇੰਪਲਾਈਜ਼ ਫੈਡਰੇਸ਼ਨ, ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਅਤੇ ਸਬ-ਸਟੇਸ਼ਨ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਮੰਗਲਵਾਰ ਰਤਨ ਸਿੰਘ ਮਜਾਰੀ ਦੀ ਪ੍ਰਧਾਨਗੀ ਹੇਠ ਹੋਈ | ਇਸ ਵਿੱਚ ਕਰਮ ਚੰਦ ਭਾਰਦਵਾਜ, ਰਤਨ ਸਿੰਘ ਮਜਾਰੀ, ਬਲਦੇਵ ਸਿੰਘ ਮੰਢਾਲੀ, ਜਗਜੀਤ ਸਿੰਘ ਕੋਟਲੀ, ਹਰਪਾਲ ਸਿੰਘ, ਜਗਜੀਤ ਸਿੰਘ ਕੰਡਾ, ਗੁਰਚਰਨ ਸਿੰਘ, ਗੁਰਦਿੱਤ ਸਿੰਘ ਸਿੱਧੂ, ਸਰਬਜੀਤ ਸਿੰਘ ਭਾਨਾ, ਬਲਵਿੰਦਰ ਸਿੰਘ ਸੰਧੂ, ਕੁਲਵਿੰਦਰ ਸਿੰਘ ਢਿੱਲੋਂ, ਲਖਵਿੰਦਰ ਸਿੰਘ, ਅਵਤਾਰ ਸਿੰਘ ਕੈਂਥ, ਸੁਖਵਿੰਦਰ ਸਿੰਘ ਚਾਹਲ, ਰਘਬੀਰ ਸਿੰਘ ਅਤੇ ਸੁਖਵਿੰਦਰ ਸਿੰਘ ਦੁੰਮਣਾ ਸ਼ਾਮਲ ਹੋਏ | ਆਗੂਆਂ ਦੱਸਿਆ ਕਿ ਜਿੱਥੇ ਪਾਵਰ ਮੈਨੇਜਮੈਂਟ ਜਾਇੰਟ ਫੋਰਮ ਨਾਲ ਕੀਤੇ ਸਮਝੌਤਿਆਂ ਅਨੁਸਾਰ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਇਨਕਾਰੀ ਹੈ ਅਤੇ ਟਾਲ-ਮਟੋਲ ਦੀ ਨੀਤੀ ਅਪਣਾ ਕੇ ਮੁਲਾਜ਼ਮਾਂ ਨੂੰ ਤੰਗ-ਪ੍ਰੇਸ਼ਾਨ ਕਰ ਰਹੀ ਹੈ, ਉੱਥੇ ਪੰਜਾਬ ਸਰਕਾਰ ਵੀ ਮੁਲਾਜ਼ਮਾਂ ਨੂੰ ਪੱਕੇ ਕਰਨ, ਮੁਲਾਜ਼ਮਾਂ ਨੂੰ ਦਿੱਤੇ ਪੇ ਸਕੇਲਾਂ ਵਿਚਲੀਆਂ ਤਰੁੱਟੀਆਂ ਨੂੰ ਦੂਰ ਕਰਨ, ਡੀ ਏ ਦੀਆਂ ਬਕਾਇਆ ਕਿਸ਼ਤਾਂ ਤੇ ਏਰੀਅਰ ਦੇਣ ਤੋਂ ਲਗਾਤਾਰ ਟਾਲਮਟੋਲ ਕਰ ਰਹੀ ਹੈ | ਮੀਟਿੰਗ ਵਿੱਚ ਸ਼ਾਮਲ ਸਾਥੀਆਂ ਨੇ ਕਿਹਾ ਕਿ ਪਾਵਰ ਮੈਨੇਜਮੈਂਟ ਬਿਜਲੀ ਮੁਲਾਜ਼ਮਾਂ ਨੂੰ ਦਿੱਤੇ ਤਨਖਾਹ ਸਕੇਲਾਂ ਵਿੱਚ ਰਹਿੰਦੀਆਂ ਤਰੁੱਟੀਆਂ ਅਤੇ ਰਹਿੰਦੇ ਭੱਤਿਆਂ ਵਿੱਚ ਸੋਧ ਕਰਨ ਅਤੇ ਵੇਜ ਫਾਰਮੂਲੇਸ਼ਨ ਕਮੇਟੀ ਵਿੱਚ ਜਾਇੰਟ ਫੋਰਮ ਨੂੰ ਪ੍ਰਤੀਨਿਧਤਾ ਦੇਣ ਦੀ ਥਾਂ ਯੋਗ ਮੁਲਾਜ਼ਮਾਂ ਦੀ ਤਰੱਕੀਆਂ ਨਾ ਕਰਨ, ਨਵੇਂ ਭਰਤੀ ਕਰਨ, ਸ ਲ ਮ ਮੁਲਾਜ਼ਮਾਂ ਨੂੰ ਤੰਗ ਪ੍ਰੇਸ਼ਾਨ ਕਰਨ, ਆਰ ਟੀ ਐੱਮ ਅਤੇ ਓ ਸੀ ਨੂੰ 4 ਤੋਂ 9 ਗਰੁੱਪਾਂ ਵਿੱਚ ਸ਼ਾਮਲ ਕਰਕੇ ਪੇ ਬੈਂਡ ਦੇਣ, ਸੀ ਆਈ ਨੰ: 295/19 ਰਾਹੀਂ ਭਰਤੀ ਸ.ਲ.ਮ. ਨੂੰ ਤੰਗ-ਪ੍ਰੇਸ਼ਾਨ ਕਰਨ, ਸ.ਲ.ਮ. ਤੇ ਲ.ਮ., ਏ.ਐਸ.ਐਸ.ਏ. / ਐੱਸ ਅੱੈਸ ਈ ਦੀ ਡਿਊਟੀ ਨੂੰ ਬਿਨਾਂ ਵਿੱਤੀ ਲਾਭ ਸ਼ਰਤਾਂ ਸਹਿਤ ਦੇਣ ਮਨਜ਼ੂਰਸ਼ੁਦਾ ਅਸਾਮੀਆਂ ਖਤਮ ਕਰਨ, ਨਵੀਂ ਭਰਤੀ ਨਾ ਕਰਨ ਅਤੇ ਖਾਲੀ ਅਸਾਮੀਆਂ ਨਾ ਭਰਨ ਲਈ ਹਦਾਇਤਾਂ ਜਾਰੀ ਕਰ ਰਹੀ ਹੈ, ਜਿਸ ਦਾ ਮੁਲਾਜ਼ਮ ਡਟ ਕੇ ਜਵਾਬ ਦੇਣਗੇ ਅਤੇ ਨਿੱਜੀਕਰਨ ਦੀਆ ਨੀਤੀਆਂ ਵਿਰੁੱਧ ਡਟ ਕੇ ਸੰਘਰਸ਼ ਕਰਨਗੇ, ਜਿਸ ਵਿਰੁੱਧ 16 ਮਾਰਚ ਨੂੰ ਬਾਰਡਰ ਜ਼ੋਨ ਅੰਮਿ੍ਤਸਰ ਅਤੇ ਵੈੱਸਟ ਜ਼ੋਨ ਬਠਿੰਡਾ, 21 ਮਾਰਚ ਨੂੰ ਨਾਰਥ ਜ਼ੋਨ ਜਲੰਧਰ ਅਤੇ ਸੈਂਟਰਲ ਜ਼ੋਨ ਲੁਧਿਆਣਾ ਅਤੇ 28 ਮਾਰਚ ਨੂੰ ਸਾਊਥ ਜ਼ੋਨ ਪਟਿਆਲਾ ਵਿਖੇ ਧਰਨੇ ਦੇਣ ਉਪਰੰਤ 11 ਅਪ੍ਰੈਲ ਨੂੰ ਹੈੱਡ ਆਫਿਸ ਪਟਿਆਲਾ ਅੱਗੇ ਸੂਬਾਈ ਧਰਨਾ ਦਿੱਤਾ ਜਾਵੇਗਾ | ਮੀਟਿੰਗ ਵਿੱਚ ਮੰਗ ਕੀਤੀ ਗਈ ਕਿ ਪਾਵਰਕਾਮ ਅਤੇ ਟਰਾਂਸਕੋ ਮੈਨੇਜਮੈਂਟ ਜਾਇੰਟ ਫੋਰਮ ਨਾਲ ਕੀਤੇ ਸਮਝੌਤੇ ਅਨੁਸਾਰ ਮੰਨੀਆਂ ਮੰਗਾਂ ਲਾਗੂ ਕਰੇ |
ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਬਿਜਲੀ ਕਾਮੇ ਪੰਜਾਬ/ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਸੱਦੇ ‘ਤੇ 15 ਫਰਵਰੀ ਨੂੰ ਜ਼ਿਲ੍ਹਾ ਪੱਧਰੀ ਧਰਨਿਆਂ ਤੋਂ ਇਲਾਵਾ 19 ਫਰਵਰੀ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਸੂਬਾਈ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਨਗੇ | ਜੇਕਰ ਸਰਕਾਰ ਤੇ ਪਾਵਰ ਮੈਨੇਜਮੈਂਟ ਨੇ ਮੰਨੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ |

Related Articles

LEAVE A REPLY

Please enter your comment!
Please enter your name here

Latest Articles