ਚੰਡੀਗੜ੍ਹ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਬੁੱਧਵਾਰ ਰਾਹਤ ਮਿਲੀ ਜਦੋਂ ਪੰਜਾਬ ਸਰਕਾਰ ਨੇ ਉਸਨੂੰ ਹਟਾਉਣ ਦਾ ਫੈਸਲਾ ਵਾਪਸ ਲੈਣ ਦੀ ਜਾਣਕਾਰੀ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਦਿੱਤੀ | ਗੁਲਾਟੀ ਨੇ ਸਰਕਾਰ ਦੇ ਫੈਸਲੇ ਨੂੰ ਹਾਈਕੋਰਟ ‘ਚ ਚੁਣੌਤੀ ਦਿੱਤੀ ਸੀ | ਸਰਕਾਰ ਨੇ ਇਹ ਕਹਿ ਕੇ ਉਸਨੂੰ ਹਟਾਇਆ ਸੀ ਕਿ ਨਿਯਮਾਂ ਮੁਤਾਬਕ ਚੇਅਰਪਰਸਨ ਦੀ ਮਿਆਦ ਵਿਚ ਵਾਧਾ ਨਹੀਂ ਕੀਤਾ ਜਾ ਸਕਦਾ | ਇਹ ਵਾਧਾ ਕੈਪਟਨ ਸਰਕਾਰ ਵੇਲੇ ਹੋਇਆ ਸੀ |





