ਮਨੀਸ਼ਾ ਗੁਲਾਟੀ ਮੁੜ ਬਿਰਾਜਮਾਨ

0
231

ਮੁਹਾਲੀ : ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੂੰ ਹਟਾਉਣ ਦਾ ਫੈਸਲਾ ਵਾਪਸ ਲੈਣ ਤੋਂ ਬਾਅਦ ਵੀਰਵਾਰ ਮਨੀਸ਼ਾ ਗੁਲਾਟੀ ਨੇ ਮੁੜ ਆਪਣਾ ਅਹੁਦਾ ਸੰਭਾਲ ਲਿਆ | ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਇਹ ਕਹਿ ਕੇ ਹਟਾ ਦਿੱਤਾ ਸੀ ਕਿ ਉਨ੍ਹਾ ਦੇ ਅਹੁਦੇ ਦੀ ਮਿਆਦ ਵਧਾਈ ਨਹੀਂ ਜਾ ਸਕਦੀ ਹੈ | ਇਸ ਵਿਰੁੱਧ ਗੁਲਾਟੀ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾ ਕੇ ਕਿਹਾ ਕਿ ਸਰਕਾਰ ਨੇ ਉਨ੍ਹਾ ਨੂੰ ਸਮੇਂ ਤੋਂ ਪਹਿਲਾਂ ਹੀ ਅਹੁਦੇ ਤੋਂ ਫਾਰਗ ਕੀਤਾ ਹੈ | ਇਸ ਤੋਂ ਬਾਅਦ ਸਰਕਾਰ ਉਨ੍ਹਾ ਦੀ ਬਹਾਲੀ ਲਈ ਰਾਜ਼ੀ ਹੋ ਗਈ |
ਮੁੜ ਅਹੁਦਾ ਸੰਭਾਲਣ ਮੌਕੇ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਇਹ ਉਨ੍ਹਾ ਦੇ ਸਨਮਾਨ ਦੀ ਲੜਾਈ ਸੀ, ਕਿਉਂਕਿ ਸਰਕਾਰ ਨੇ ਕਿਹਾ ਸੀ ਕਿ ਚੇਅਰਪਰਸਨ ਦੇ ਅਹੁਦੇ ਦੀ ਮਿਆਦ ‘ਚ ਵਾਧਾ ਨਹੀਂ ਕੀਤਾ ਜਾ ਸਕਦਾ | ਉਨ੍ਹਾ ਇਹ ਵੀ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਦੀ ਉਡੀਕਵਾਨ ਹੈ |

LEAVE A REPLY

Please enter your comment!
Please enter your name here