ਪਾਣੀ ਜੀਰਨ ਲਈ ਤੇਲੰਗਾਨਾ ਮਾਡਲ ਲਾਗੂ ਕਰਨ ਦੀ ਸੰਭਾਵਨਾ ਤਲਾਸ਼ਾਂਗੇ : ਮਾਨ

0
269

ਚੰਡੀਗੜ੍ਹ
(ਗੁਰਜੀਤ ਬਿੱਲਾ)
ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਡਿੱਗਣ ਤੋਂ ਰੋਕਣ ਲਈ ਵੱਡੀ ਪੁਲਾਂਘ ਪੁੱਟਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਇਸ ਕੀਮਤੀ ਕੁਦਰਤੀ ਸਰੋਤ ਦੀ ਸੰਭਾਲ ਅਤੇ ਸੂਬੇ ਵਿੱਚ ਧਰਤੀ ਹੇਠ ਪਾਣੀ ਜੀਰਣ ਦੀ ਰਫਤਾਰ ਤੇਜ਼ ਕਰਨ ਲਈ ਤੇਲੰਗਾਨਾ ਮਾਡਲ ਨੂੰ ਅਪਨਾਉਣ ਦੀ ਸੰਭਾਵਨਾ ਤਲਾਸ਼ਣ ਦਾ ਐਲਾਨ ਕੀਤਾ ਹੈ |
ਸਿੰਜਾਈ ਵਿਭਾਗ ਦੇ ਅਧਿਕਾਰੀਆਂ ਨਾਲ ਜਲ ਸੰਭਾਲ ਦੇ ਤੇਲੰਗਾਨਾ ਮਾਡਲ ਦਾ ਵਿਸ਼ਲੇਸ਼ਣ ਕਰਨ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਕ੍ਰਾਂਤੀਕਾਰੀ ਮਾਡਲ ਹੈ, ਜਿਸ ਦਾ ਮੰਤਵ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਪਰ ਚੁੱਕਣ ਲਈ ਪਾਣੀ ਨੂੰ ਜੀਰਣ ਦੀ ਰਫਤਾਰ ਤੇਜ਼ ਕਰਨਾ ਹੈ | ਉਨ੍ਹਾ ਕਿਹਾ ਕਿ ਤੇਲੰਗਾਨਾ ਸਰਕਾਰ ਨੇ ਸੂਬੇ ਭਰ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪਿੰਡਾਂ ਵਿੱਚ ਛੋਟੇ-ਛੋਟੇ ਡੈਮ ਬਣਾਏ ਹਨ | ਮਾਨ ਨੇ ਕਿਹਾ ਕਿ ਇਸ ਦੇ ਨਤੀਜੇ ਵਜੋਂ ਪਿੰਡਾਂ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਦੋ ਮੀਟਰ ਤੱਕ ਉੱਪਰ ਆ ਗਿਆ ਹੈ |
ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲਾ ਪਾਣੀ ਬਚਾਉਣ ਲਈ ਇਸ ਮਾਡਲ ਨੂੰ ਪੰਜਾਬ ਵਿੱਚ ਲਾਗੂ ਕਰਨਾ ਸਮੇਂ ਦੀ ਲੋੜ ਹੈ | ਉਨ੍ਹਾ ਕਿਹਾ ਕਿ ਇਸ ਮਾਡਲ ਦੇ ਵਿਸ਼ਲੇਸ਼ਣ ਦਾ ਸਾਡਾ ਇਕੋ-ਇਕ ਮਕਸਦ ਆਉਣ ਵਾਲੀਆਂ ਪੀੜ੍ਹੀਆਂ ਦੇ ਭਲੇ ਲਈ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣਾ ਹੈ |

LEAVE A REPLY

Please enter your comment!
Please enter your name here