ਮਜੀਠੀਆ ਕੋਲ ‘ਆਪ’ ਸਰਕਾਰ ‘ਤੇ ਸਵਾਲ ਚੁੱਕਣ ਦਾ ਨੈਤਿਕ ਅਧਾਰ ਨਹੀਂ : ਕੰਗ

0
292

ਚੰਡੀਗੜ੍ਹ (ਗੁਰਜੀਤ ਬਿੱਲਾ)-ਆਮ ਆਦਮੀ ਪਾਰਟੀ ਨੇ ਵਿਰੋਧੀ ਧਿਰ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਭਿ੍ਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਹੈ | ਭਿ੍ਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਅਧਿਕਾਰੀ ਜਾਂ ਆਗੂ ਨੂੰ ਬਖਸ਼ਿਆ ਨਹੀਂ ਜਾਵੇਗਾ | ਮੀਡੀਆ ਨੂੰ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਨੇ ਭਿ੍ਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ‘ਤੇ ਚਲਦਿਆਂ ਭਿ੍ਸ਼ਟਾਚਾਰ ਵਿੱਚ ਲਿਪਤ ਆਪਣੀ ਹੀ ਪਾਰਟੀ ਦੇ ਆਗੂਆਂ ਵਿਰੁੱਧ ਵੀ ਕਾਰਵਾਈ ਕੀਤੀ ਹੈ | ਉਨ੍ਹਾ ਕਿਹਾ, ‘ਭਾਵੇਂ ਉਹ ਸਾਡਾ ਆਪਣਾ ਮੰਤਰੀ ਜਾਂ ਵਿਧਾਇਕ ਹੋਵੇ, ਭਿ੍ਸ਼ਟਾਚਾਰ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ |’ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ‘ਤੇ ਨਿਸ਼ਾਨਾ ਸਾਧਦਿਆਂ ਕੰਗ ਨੇ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਮਜੀਠੀਆ, ਜੋ ਖੁਦ ਨਸ਼ਾ ਤਸਕਰੀ ਦੇ ਕੇਸ ਦਾ ਸਾਹਮਣਾ ਕਰ ਰਿਹਾ ਹੈ, ਭਿ੍ਸ਼ਟਾਚਾਰ ਦੀ ਗੱਲ ਕਰ ਰਿਹਾ ਹੈ |
ਉਨ੍ਹਾ ਕੋਲ ਤਾਂ ‘ਆਪ’ ਸਰਕਾਰ ‘ਤੇ ਸਵਾਲ ਚੁੱਕਣ ਦਾ ਕੋਈ ਨੈਤਿਕ ਆਧਾਰ ਵੀ ਨਹੀਂ ਹੈ | ਉਹਨਾ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਵੀ ਜਵਾਬੀ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ ‘ਚੋਂ ਲਾਂਭੇ ਹੋਏ ਬਾਜਵਾ ਸਿਰਫ ਆਪਣਾ ਸਿਆਸੀ ਕੈਰੀਅਰ ਬਚਾਉਣ ਲਈ ਸਰਕਾਰ ‘ਤੇ ਬੇਬੁਨਿਆਦ ਦੋਸ਼ ਲਾ ਰਹੇ ਹਨ | ਕੰਗ ਨੇ ਉਨ੍ਹਾ ਨੂੰ ਚੁਣੌਤੀ ਦਿੱਤੀ ਕਿ ਉਹ ਇੱਕ ਵੀ ਅਜਿਹੀ ਉਦਾਹਰਣ ਦੇਣ, ਜਿੱਥੇ ਉਨ੍ਹਾ ਦੀ ਸਰਕਾਰ ਨੇ ਭਿ੍ਸ਼ਟਾਚਾਰ ਦੇ ਮਾਮਲੇ ਵਿੱਚ ਆਪਣੇ ਕਿਸੇ ਮੰਤਰੀ/ਨੇਤਾ ਖਿਲਾਫ ਕਾਰਵਾਈ ਕੀਤੀ ਹੋਵੇ |

LEAVE A REPLY

Please enter your comment!
Please enter your name here