ਮਲੋਟ. (ਗੁਰਮੀਤ ਸਿੰਘ ਮੱਕੜ)-ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੰਮੇ ਸਮੇਂ ਬਾਅਦ ਇੱਕ ਤਸਵੀਰ ਵਿਚ ਨਜ਼ਰ ਆਏ, ਜਿਸ ਵਿਚ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਤਿਆਰ ਕੀਤੇ ਫ਼ਾਰਮ ‘ਤੇ ਆਪਣੇ ਦਸਤਖਤ ਕਰ ਰਹੇ ਹਨ | ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਦਸਤਖ਼ਤ ਮੁਹਿੰਮ ‘ਚ ਹਿੱਸਾ ਲੈਂਦਿਆਂ ਸ਼ਨੀਵਾਰ ਪਿੰਡ ਬਾਦਲ ਦੇ ਗੁਰੂਘਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤੇ ਫ਼ਾਰਮ ‘ਤੇ ਦਸਤਖ਼ਤ ਕਰਕੇ ਪ੍ਰਕਾਸ਼ ਸਿੰਘ ਬਾਦਲ ਨੇ ਕੇਂਦਰ ਅਤੇ ਸੂਬਿਆਂ ਦੀਆਂ ਸਰਕਾਰਾਂ ਨੂੰ ਪੰਥ ਦੇ ਜਜ਼ਬਾਤਾਂ ਦੀ ਕਦਰ ਕਰਦਿਆਂ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਜੇਲ੍ਹਾਂ ‘ਚੋਂ ਰਿਹਾਅ ਕਰਨ ਲਈ ਅਪੀਲ ਕੀਤੀ | ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਇਸ ਮੁਹਿੰਮ ਨੂੰ ਘਰ-ਘਰ ਪਹੁੰਚਾ ਕੇ ਆਉਂਦੀ ਵਿਸਾਖੀ ਤੱਕ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਵੀ ਜ਼ਿੰਮੇਵਾਰੀਆਂ ਸੌਂਪੀਆਂ ¢




