ਚੰਡੀਗੜ੍ਹ : ਹਰਿਆਣਾ ‘ਚ ਬਜਟ ਸੈਸ਼ਨ ਤੋਂ ਪਹਿਲਾ ਪੁਰਾਣੀ ਪੈਨਸ਼ਨ ਸਕੀਮ ਦੀ ਮੰਗ ਨੂੰ ਲੈ ਕੇ ਐਤਵਾਰ ਨੂੰ ਦੇਸ਼ਭਰ ‘ਚ ਕਰੀਬ 20 ਹਜ਼ਾਰ ਮੁਲਾਜ਼ਮਾਂ ਨੇ ਪੰਚਕੂਲਾ ਤੋਂ ਚੰਡੀਗੜ੍ਹ ਕੂਚ ਕੀਤਾ | ਚੰਡੀਗੜ੍ਹ ਪੁਲਸ ਨੇ ਇਨ੍ਹਾਂ ਮੁਲਾਜ਼ਮਾਂ ਨੂੰ ਬਾਰਡਰ ‘ਤੇ ਰੋਕ ਲਿਆ | ਜਿਸ ਤੋਂ ਬਾਅਦ ਦੋਵਾਂ ਪੱਖਾਂ ‘ਚ ਜਮਕੇ ਝੜਪ ਹੋਈ | ਮੁਲਾਜ਼ਮਾਂ ਨੇ ਬੈਰੀਕੇਡ ਹਟਾ ਕੇ ਚੰਡੀਗੜ੍ਹ ‘ਚ ਵੜਨ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਨੇ ਉਨ੍ਹਾ ‘ਤੇ ਪਾਣੀ ਦੀ ਬੌਛਾਰਾਂ ਕੀਤੀਆਂ | ਪੁਲਸ ਨੇ ਅੱਥਰੂ ਗੈਸ ਦੇ ਗੋਲੇ ਵੀ ਦਾਗੇ |