ਨਵੀਂ ਦਿੱਲੀ : ਕਣਕ ਦੀ ਫਸਲ ‘ਤੇ ਤਾਪਮਾਨ ਵਧਣ ਦੇ ਪ੍ਰਭਾਵ ਦੀ ਨਿਗਰਾਨੀ ਕਰਨ ਲਈ ਸਰਕਾਰ ਨੇ ਕਮੇਟੀ ਬਣਾ ਦਿੱਤੀ ਹੈ | ਖੇਤੀਬਾੜੀ ਸਕੱਤਰ ਮਨੋਜ ਆਹੂਜਾ ਨੇ ਸੋਮਵਾਰ ਇਹ ਜਾਣਕਾਰੀ ਦਿੱਤੀ | ਪੰਜਾਬ ਦੇ ਅੰਮਿ੍ਤਸਰ ‘ਚ ਘੱਟੋ-ਘੱਟ ਤਾਪਮਾਨ 16.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 9 ਡਿਗਰੀ ਵੱਧ ਹੈ, ਜਦੋਂ ਕਿ ਲੁਧਿਆਣਾ ਦਾ ਤਾਪਮਾਨ 14.8 ਡਿਗਰੀ ਰਿਹਾ, ਜੋ ਕਿ ਆਮ ਨਾਲੋਂ ਛੇ ਡਿਗਰੀ ਵੱਧ ਹੈ | ਪਟਿਆਲਾ ਦਾ 14.8 ਡਿਗਰੀ ਆਮ ਨਾਲੋਂ ਪੰਜ ਡਿਗਰੀ ਵਧ ਰਿਹਾ, ਜਦਕਿ ਪਠਾਨਕੋਟ ਦਾ ਘੱਟੋ-ਘੱਟ ਤਾਪਮਾਨ 15.4 ਡਿਗਰੀ ਰਿਹਾ | ਬਠਿੰਡਾ ਦਾ 11.4 ਡਿਗਰੀ ਆਮ ਨਾਲੋਂ ਤਿੰਨ ਡਿਗਰੀ ਵੱਧ ਰਿਹਾ, ਜਦੋਂ ਕਿ ਫਰੀਦਕੋਟ ਅਤੇ ਗੁਰਦਾਸਪੁਰ ਦਾ ਘੱਟੋ-ਘੱਟ ਤਾਪਮਾਨ 14.6 ਅਤੇ 12 ਡਿਗਰੀ ਦਰਜ ਕੀਤਾ ਗਿਆ | ਚੰਡੀਗੜ੍ਹ ਦਾ ਤਾਪਮਾਨ 14.6 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ ਪੰਜ ਡਿਗਰੀ ਵੱਧ ਸੀ |