ਪਟਿਆਲਾ : ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਸਤਿਨਾਮ ਸਿੰਘ ਬਹਿਰੂ ਦੇ ਪਟਿਆਲਾ ਘਰ ਮੰਗਲਵਾਰ ਦਿੱਲੀ ਤੋਂ ਸੀ ਬੀ ਆਈ ਦੀ ਟੀਮ ਵੱਲੋਂ ਪੂਰੇ ਪਰਵਾਰ ਨੂੰ ਹਿਰਾਸਤ ਵਿੱਚ ਲੈ ਕਿ ਘਰ ਦੀ ਤਲਾਸ਼ੀ ਕੀਤੀ ਗਈ ਅਤੇ ਉਹਨਾਂ ਦੇ ਫੋਨ ਅਤੇ ਜਥੇਬੰਦੀ ਦੇ ਦਸਤਾਵੇਜ ਕਬਜੇ ਵਿੱਚ ਲੈਣ ਦੀ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ ਸੂਬਾ ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ, ਸੂਬਾ ਮੀਤ ਪ੍ਰਧਾਨ ਲੱਖਬੀਰ ਸਿੰਘ ਨਿਜਾਮਪੁਰ, ਕੁਲਵੰਤ ਸਿੰਘ ਮੌਲਵੀਵਾਲ ਅਤੇ ਸੂਰਤ ਸਿੰਘ ਧਰਮਕੋਟ ਨੇ ਜੋਰਦਾਰ ਨਿਖੇਧੀ ਕਰਦਿਆਂ ਕੇਂਦਰ ਸਰਕਾਰ ਨੂੰ ਵਾਰਨਿੰਗ ਦਿੰਦਿਆਂ ਕਿਹਾ ਕਿ ਕਿਸਾਨ ਆਗੂਆਂ ਨੂੰ ਨਜਾਇਜ ਤੰਗ ਕਰਨ ਦੇ ਗੰਭੀਰ ਸਿੱਟੇ ਭੁਗਤਣੇ ਪੈਣਗੇ | ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਦੇ ਇਸ ਤਰ੍ਹਾਂ ਦੇ ਹੋਛੇ ਹੱਥ ਕੰਢਿਆਂ ਤੋਂ ਡਰਨ ਵਾਲੀਆਂ ਨਹੀਂ ਹਨ | ਖੇਤੀ ਵਿਰੋਧੀ ਕਾਲੇ ਕਨੂੰਨਾਂ ਨੂੰ ਵਾਪਸ ਲੈਣ ਕਾਰਨ ਹੋਈ ਹਾਰ ਤੋਂ ਬੁਖਲਾਹਟ ‘ਚ ਆ ਕੇ ਕੇਂਦਰ ਸਰਕਾਰ ਕੇਂਦਰੀ ਏਜੰਸੀਆਂ ਰਾਹੀਂ ਕਿਸਾਨ ਆਗੂਆਂ ਨੂੰ ਡਰਾਉਣਾ ਚਾਹੁੰਦੀ ਹੈ ਤਾਂ ਜੋ ਬਜਟ ਸੈਸਨ ਤੇ 20 ਮਾਰਚ ਨੂੰ ਪਾਰਲੀਮੈਂਟ ਸਾਹਮਣੇ ਕੀਤੇ ਜਾ ਰਹੇ ਪ੍ਰਦਰਸ਼ਨ ਤੋਂ ਘਬਰਾ ਕਿ ਇਸ ਤਰ੍ਹਾਂ ਦੇ ਹੱਥ ਕੰਢੇ ਅਪਣਾ ਰਹੀ ਹੈ, ਜੋ ਕਦੀ ਕਾਮਯਾਬ ਨਹੀ ਹੋਣਗੇ |