ਚੰਡੀਗੜ੍ਹ : ਕੌਮਾਂਤਰੀ ਮਾਂ ਬੋਲੀ ਪੰਜਾਬੀ ਦਿਹਾੜੇ ‘ਤੇ ਚੰਡੀਗੜ੍ਹ ਦੇ ਸੈਕਟਰ 17 ਪਲਾਜ਼ਾ ਤੇ ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਧਰਨਾ ਦਿੱਤਾ ਗਿਆ, ਜਿਸ ਵਿਚ ਵੱਖ-ਵੱਖ ਜਥੇਬੰਦੀਆਂ ਨੇ ਹਿੱਸਾ ਲਿਆ | ਧਰਨੇ ਨੂੰ ਬੰਤ ਸਿੰਘ ਬਰਾੜ ਨੇ ਸੰਬੋਧਨ ਕੀਤਾ | ਇਸ ਮੌਕੇ ਦੇਵੀ ਦਿਆਲ, ਜ਼ਿਲ੍ਹਾ ਸਕੱਤਰ ਰਾਜ ਕੁਮਾਰ, ਕਰਮ ਸਿੰਘ ਵਕੀਲ, ਸ਼ੰਗਾਰਾ ਸਿੰਘ ਪ੍ਰੈੱਸ ਸਕੱਤਰ, ਪ੍ਰਲਾਦ ਸਿੰਘ, ਸੁਰਜੀਤ ਕੌਰ ਕਾਲੜਾ, ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ ਦੇ ਸਰਪ੍ਰਸਤ ਬਾਬਾ ਸਾਧੂ ਸਿੰਘ ਸਾਰੰਗਪੁਰ, ਪੰਜਾਬੀ ਮੰਚ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਸੁੱਖਾ, ਸੀਨੀਅਰ ਪੱਤਰਕਾਰ ਤਰਲੋਚਨ ਸਿੰਘ ਤੇ ਹੋਰ ਪੰਜਾਬੀ ਪਿਆਰੇ ਕਾਫੀ ਗਿਣਤੀ ਵਿਚ ਪਹੁੰਚੇ ਹੋਏ ਸਨ | ਉਘੀ ਲੇਖਕਾ ਮਨਜੀਤ ਇੰਦਰਾ ਨੇ ਵੀ ਆਪਣੇ ਵਿਚਾਰ ਰੱਖੇ |