16.2 C
Jalandhar
Monday, December 23, 2024
spot_img

14417 ਠੇਕਾ ਮੁਲਾਜ਼ਮ ਪੱਕੇ ਕਰਨ ਨੂੰ ਪ੍ਰਵਾਨਗੀ

ਚੰਡੀਗੜ੍ਹ (ਗੁਰਜੀਤ ਬਿੱਲਾ)
ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਦੇ ਕਰੀਬ 14,417 ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗਲਵਾਰ ਪ੍ਰਵਾਨਗੀ ਦੇ ਦਿੱਤੀ | ਇਸ ਤੋਂ ਪਹਿਲਾਂ ਸਰਕਾਰ ਨੇ ਪਿਛਲੇ ਸਾਲ ਸਤੰਬਰ ਵਿੱਚ ਸਿੱਖਿਆ ਵਿਭਾਗ ਵਿੱਚ ਕਰੀਬ 8000 ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਸੇਵਾਵਾਂ ਵਿੱਚ ਰੈਗੂਲਰ ਕਰਨ ਦੀ ਪ੍ਰਵਾਨਗੀ ਦਿੱਤੀ ਸੀ | ਸਰਕਾਰ ਵੱਖ-ਵੱਖ ਵਿਭਾਗਾਂ ‘ਚ ਕਰੀਬ 25,000 ਠੇਕੇ ‘ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨਾ ਚਾਹੁੰਦੀ ਹੈ | ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ | ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਸੇਵਾਮੁਕਤ ਪਟਵਾਰੀਆਂ ਨੂੰ ਮੁੜ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ | 2000 ਸੇਵਾਮੁਕਤ ਪਟਵਾਰੀਆਂ ਨੂੰ ਮੁੜ ਨੌਕਰੀ ‘ਤੇ ਰੱਖਿਆ ਜਾਵੇਗਾ |
ਮੰਤਰੀ ਮੰਡਲ ਨੇ ਅਨਾਜ ਲਈ ਟਰਾਂਸਪੋਰਟੇਸ਼ਨ ਅਤੇ ਲੇਬਰ ਨੀਤੀ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ | ਮੰਡੀਆਂ ਤੋਂ ਭੰਡਾਰਨ ਵਾਲੀਆਂ ਥਾਵਾਂ ਤੱਕ ਅਨਾਜ ਦੀ ਢੋਆ-ਢੁਆਈ ਲਈ ਵਰਤੇ ਜਾਣ ਵਾਲੇ ਵਾਹਨਾਂ ਨੂੰ ਜੀ ਪੀ ਐੱਸ ਦੀ ਵਰਤੋਂ ਕਰਕੇ ਟਰੈਕ ਕੀਤਾ ਜਾਵੇਗਾ | ਸਰਕਾਰ ਨੇ ਮੰਡੀਆਂ ਵਿੱਚ ਮਜ਼ਦੂਰਾਂ ਦੀ ਦਿਹਾੜੀ ਵਿੱਚ ਵੀ 25 ਫੀਸਦੀ ਵਾਧਾ ਕਰਨ ਦਾ ਫੈਸਲਾ ਕੀਤਾ ਹੈ | ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਸੂਬਾ ਸਰਕਾਰ ਦਾ ਬਜਟ ਸੈਸ਼ਨ 3 ਤੋਂ 26 ਮਾਰਚ ਤੱਕ ਹੋਵੇਗਾ | 10 ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ ਅਤੇ ਰਾਜਪਾਲ ਦਾ ਭਾਸ਼ਣ 3 ਮਾਰਚ ਨੂੰ ਹੋਵੇਗਾ | ਇਹ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪਹਿਲਾ ਪੂਰਾ ਬਜਟ ਹੈ | ਬਜਟ ਸੈਸ਼ਨ ਦੋ ਪੜਾਵਾਂ ਵਿੱਚ ਹੋਵੇਗਾ 3-11 ਮਾਰਚ ਅਤੇ ਫਿਰ 22 ਮਾਰਚ ਤੋਂ | ਜਲ ਤੇ ਸੈਰ-ਸਪਾਟੇ ਬਾਰੇ ਨੀਤੀ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ |

Related Articles

LEAVE A REPLY

Please enter your comment!
Please enter your name here

Latest Articles