ਚੰਡੀਗੜ੍ਹ (ਗੁਰਜੀਤ ਬਿੱਲਾ)
ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਮਾਲੇਰਕੋਟਲਾ ਜ਼ਿਲ੍ਹੇ ਦੇ ਮਾਲ ਬਲਾਕ ਜਮਾਲਪੁਰਾ ਦੇ ਕਾਨੂੰਗੋ ਵਿਜੇ ਪਾਲ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕਰ ਲਿਆ |
ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਾਨੂੰਗੋ ਨੂੰ ਕਰਮਜੀਤ ਸਿੰਘ ਵਾਸੀ ਪਿੰਡ ਭੈਣੀ ਕਲਾਂ (ਤਹਿਸੀਲ ਅਮਰਗੜ੍ਹ) ਦੀ ਸ਼ਿਕਾਇਤ ‘ਤੇ ਗਿ੍ਫਤਾਰ ਕੀਤਾ ਗਿਆ | ਸ਼ਿਕਾਇਤ ਮੁਤਾਬਕ ਕਾਨੂੰਗੋ ਰਾਸ਼ਟਰੀ ਰਾਜਮਾਰਗ ਦੇ ਨਿਰਮਾਣ ਲਈ ਐਕੁਆਇਰ ਕੀਤੀ ਜ਼ਮੀਨ ਦੇ ਮੁਆਵਜ਼ੇ ਦੀ ਫਾਈਲ ਕਲੀਅਰ ਕਰਨ ਲਈ 2 ਲੱਖ ਰੁਪਏ ਮੰਗ ਰਿਹਾ ਸੀ |
ਪੜਤਾਲ ਕਰਨ ਤੋਂ ਬਾਅਦ ਲੁਧਿਆਣਾ ਰੇਂਜ ਦੀ ਆਰਥਕ ਅਪਰਾਧ ਸ਼ਾਖਾ ਦੀ ਵਿਜੀਲੈਂਸ ਟੀਮ ਨੇ ਕਾਨੂੰਗੋ ਨੂੰ ਪਹਿਲੀ ਕਿਸ਼ਤ ਵਜੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਪੈਸੇ ਵੀ ਬਰਾਮਦ ਕਰ ਲਏ |