ਕਾਰ ਟਰੱਕ ‘ਚ ਵੱਜਣ ਨਾਲ ਚਾਰ ਨੌਜਵਾਨਾਂ ਦੀ ਮੌਤ

0
327

ਪਟਿਆਲਾ : ਬੁੱਧਵਾਰ ਰਾਤ ਰਾਜਪੁਰਾ-ਲੁਧਿਆਣਾ ਕੌਮੀ ਮਾਰਗ ‘ਤੇ ਖੜ੍ਹੇ ਟਰੱਕ ‘ਚ ਕਾਰ ਵੱਜਣ ਕਾਰਨ 4 ਨੌਜਵਾਨਾਂ ਦੀ ਮੌਤ ਹੋ ਗਈ ਤੇ 2 ਜ਼ਖਮੀ ਹੋ ਗਏ | ਉਹ ਆਪਣੇ ਦੋਸਤ ਗੁਰਵਿੰਦਰ ਸਿੰਘ ਦੇ ਜਨਮ ਦਿਨ ਦੀ ਪਾਰਟੀ ‘ਤੇ ਰਾਜਪੁਰਾ ਹਵੇਲੀ ਸਰਾਏ ਬਣਜਾਰਾ ਸਰਹਿੰਦ ਰੋਡ ਗਏ ਸਨ ਅਤੇ ਕਰੀਬ 11.30 ਵਜੇ ਵਾਪਸ ਰਾਜਪੁਰਾ ਆ ਰਹੇ ਸਨ ਤਾਂ ਕਾਰ ਰਾਧਾ ਸੁਆਮੀ ਸਤਿਸੰਗ ਡੇਰਾ ਸਰਹਿੰਦ ਰੋਡ ‘ਤੇ ਓਵਰ ਬਿ੍ਜ ਉਪਰ ਬਿਨਾਂ ਇੰਡੀਕੇਟਰ ਖੜ੍ਹੇ ਟਰੱਕ ‘ਚ ਵੱਜ ਗਈ | ਕਮਲਜੀਤ ਸਿੰਘ, ਰਵਿੰਦਰ ਸਿੰਘ, ਗੁਰਜਿੰਦਰ ਸਿੰਘ ਤੇ ਗੁਰਵਿੰਦਰ ਸਿੰਘ ਦੀ ਮੌਕੇ ‘ਤੇ ਮੌਤ ਹੋ ਗਈ, ਜਦਕਿ ਅਵਿਨਾਸ਼ ਸਿੰਘ ਅਤੇ ਨਾਨਕ ਸਿੰਘ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਚੰਡੀਗੜ੍ਹ ਰੈਫਰ ਕਰਨਾ ਪਿਆ | ਪੁਲਸ ਨੇ ਟਰੱਕ ਡਰਾਈਵਰ ਵਿਰੁੱਧ ਕੇਸ ਦਰਜ ਕਰ ਲਿਆ ਹੈ |

LEAVE A REPLY

Please enter your comment!
Please enter your name here