ਨਵੀਂ ਦਿੱਲੀ : ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਮੌਸਮ ਦੇ ਮਿਜਾਜ਼ ਬਦਲਣ ਦੀ ਗੱਲ ਕਹੀ ਹੈ |
ਵੈਸਟਰਨ ਡਿਸਟਰਬੈਂਸ ਦੇ ਚੱਲਦਿਆਂ 28 ਫਰਵਰੀ ਅਤੇ 1 ਮਾਰਚ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲਿ੍ਹਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ |
ਵਿਭਾਗ ਨੇ ਪਹਾੜੀ ਖੇਤਰਾਂ, ਖਾਸ ਕਰਕੇ ਉੱਤਰਾਖੰਡ ਦੇ ਵੱਖ-ਵੱਖ ਹਿੱਸਿਆਂ ‘ਚ ਮੀਂਹ ਅਤੇ ਬਰਫਬਾਰੀ ਲਈ ਅਲਰਟ ਜਾਰੀ ਕੀਤਾ ਹੈ |