3 ਕਰੋੜ ਪੰਜਾਬੀਆਂ ਦੀ ਜਿੱਤ : ਆਪ

0
203

ਚੰਡੀਗੜ੍ਹ (ਗੁਰਜੀਤ ਬਿੱਲਾ)
ਪੰਜਾਬ ਦੇ ਬਜਟ ਅਜਲਾਸ ਬਾਰੇ ਫੈਸਲੇ ਲਈ ਸੁਪਰੀਮ ਕੋਰਟ ਦਾ ਧੰਨਵਾਦ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਹ ਲੋਕਤੰਤਰ, ਡਾ. ਬੀ ਆਰ ਅੰਬੇਦਕਰ ਦੇ ਸੰਵਿਧਾਨ ਅਤੇ 3 ਕਰੋੜ ਪੰਜਾਬੀਆਂ ਦੀ ਜਿੱਤ ਹੈ | ਉਨ੍ਹਾ ਕਿਹਾ ਕਿ ਇਹ ਇੱਕ ਇਤਿਹਾਸਕ ਫੈਸਲਾ ਹੈ ਕਿ ਰਾਜਪਾਲ ਨੂੰ ਚੁਣੀ ਹੋਈ ਸਰਕਾਰ ਦੇ ਰੋਜ਼ਾਨਾ ਦੇ ਮਾਮਲਿਆਂ ਵਿੱਚ ਦਖਲ ਨਹੀਂ ਦੇਣਾ ਚਾਹੀਦਾ ਅਤੇ ਆਮ ਲੋਕਾਂ ਦੀ ਬਿਹਤਰੀ ਲਈ ਰਾਜ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚੱਲਣ ਦੇਣਾ ਚਾਹੀਦਾ ਹੈ | ਇਸ ਮੌਕੇ ਪਾਰਟੀ ਬੁਲਾਰਾ ਐਡਵੋਕੇਟ ਰਵਿੰਦਰ ਸਿੰਘ ਵੀ ਹਾਜ਼ਰ ਸਨ | ਕੰਗ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਰਾਜ ਭਵਨ ਦੀ ਮਰਿਆਦਾ ਬਰਕਰਾਰ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਗਵਰਨਰ ਹਾਊਸ ਨੂੰ ਭਾਜਪਾ ਦਾ ਸਿਆਸੀ ਘਰ ਨਾ ਬਣਾਉਣ, ਸਗੋਂ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਮਾਨ ਸਰਕਾਰ ਦਾ ਸਾਥ ਦੇਣ | ਉਨ੍ਹਾ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਐੱਨ ਡੀ ਏ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕੰਗ ਨੇ ਕਿਹਾ ਕਿ ਭਾਜਪਾ ਦਿੱਲੀ ‘ਚ ਐੱਲ ਜੀ ਦਫਤਰ ਅਤੇ ਪੰਜਾਬ ਦੇ ਰਾਜਪਾਲ ਦੇ ਅਹੁਦੇ ਦੀ ਵਰਤੋਂ ਕਰਕੇ ਲੋਕਤੰਤਰ ਨੂੰ ਖਤਮ ਕਰਨਾ ਚਾਹੁੰਦੀ ਹੈ, ਪਰ ਸੁਪਰੀਮ ਕੋਰਟ ਨੇ ਇਕ ਵਾਰ ਫਿਰ ਸੰਵਿਧਾਨ ਦੀ ਹੱਤਿਆ ਹੋਣ ਤੋਂ ਬਚਾਇਆ ਹੈ ਅਤੇ ਮੰਤਰੀ ਮੰਡਲ ਨੂੰ ਸੰਵਿਧਾਨ ਦੇ ਤਹਿਤ ਉਨ੍ਹਾਂ ਨੂੰ ਦਿੱਤੀਆਂ ਸ਼ਕਤੀਆਂ ਅਨੁਸਾਰ ਅਧਿਕਾਰ ਦਿੱਤਾ ਹੈ |

LEAVE A REPLY

Please enter your comment!
Please enter your name here