ਬਿਜਲੀ ਬਿੱਲ ਦੇ ਝਗੜੇ ‘ਚ ਮਾਰਿਆ ਗਿਆ ਸੀ ਨਵਜੋਤ, ਚਾਰ ਰੂਮ ਮੇਟ ਗਿ੍ਫਤਾਰ

0
307

ਪਟਿਆਲਾ : ਪੰਜਾਬੀ ਯੂਨੀਵਰਸਿਟੀ ਕੈਂਪਸ ‘ਚ ਇੰਜਨੀਅਰਿੰਗ ਦੇ ਵਿਦਿਆਰਥੀ ਨਵਜੋਤ ਸਿੰਘ (20) ਦੇ ਕਤਲ ਸੰਬੰਧੀ ਪੁਲਸ ਨੇ ਚਾਰ ਨੌਜਵਾਨਾਂ ਨੂੰ ਗਿ੍ਫਤਾਰ ਕੀਤਾ ਹੈ | ਐੱਸ ਐੱਸ ਪੀ ਵਰੁਣ ਸ਼ਰਮਾ ਨੇ ਪ੍ਰੈੱਸ ਕਾਨਫਰੰਸ ਵਿਚ ਦੱਸਿਆ ਕਿ ਕਤਲ ਦਾ ਕਾਰਨ ਕਿਰਾਏ ਦੀ ਕੋਠੀ ਦਾ ਬਿਜਲੀ ਦਾ ਬਿੱਲ ਸੀ | ਪੁਲਸ ਨੇ ਮਨਦੀਪ ਸਿੰਘ ਜੁਗਨੂੰ ਵਾਸੀ ਪਿੰਡ ਥੇੜੀ ਪਟਿਆਲਾ, ਮੋਹਿਤ ਕੰਬੋਜ ਵਾਸੀ ਚੱਕ ਪੁੰਨਾਵਾਲੀ ਜ਼ਿਲ੍ਹਾ ਫਾਜ਼ਿਲਕਾ, ਸੰਨਜੋਤ ਸਿੰਘ ਵਾਸੀ ਪਿੰਡ ਠੇਠਰ ਕਲਾਂ ਜ਼ਿਲ੍ਹਾ ਫਿਰੋਜ਼ਪੁਰ ਤੇ ਹਰਵਿੰਦਰ ਸਿੰਘ ਵਾਸੀ ਪਿੰਡ ਮੋਰਵਾਲੀ ਜ਼ਿਲ੍ਹਾ ਫਰੀਦਕੋਟ ਨੂੰ ਗਿ੍ਫਤਾਰ ਕੀਤਾ ਹੈ | ਮੋਹਿਤ ਕੰਬੋਜ ਆਪਣੇ 4 ਸਾਥੀਆਂ ਨਾਲ ਮਿਲ ਕੇ ਪੰਜਾਬੀ ਯੂਨੀਵਰਸਿਟੀ ਦੇ ਬਾਹਰ ਕੋਠੀ ਕਿਰਾਏ ‘ਤੇ ਲੈ ਕੇ ਰਹਿੰਦਾ ਸੀ | ਇਸ ਦੇ ਬਿਜਲੀ ਬਿੱਲ ਕਾਰਨ 26 ਫਰਵਰੀ ਨੂੰ ਯੂਨੀਵਰਸਿਟੀ ਦੇ ਮੇਨ ਗੇਟ ਬਾਹਰ ਇਨ੍ਹਾਂ ਵਿਚਾਲੇ ਮਾਮੂਲੀ ਝਗੜਾ ਹੋਇਆ ਸੀ | ਕਿਸੇ ਵੀ ਧਿਰ ਨੇ ਕੋਈ ਸ਼ਿਕਾਇਤ ਨਹੀਂ ਸੀ ਦਿੱਤੀ |
ਕੋਠੀ ਦੇ ਬਿਜਲੀ ਬਿੱਲ ਨੂੰ ਲੈ ਕੇ ਹੀ 27 ਫਰਵਰੀ ਨੂੰ ਮੋਹਿਤ ਕੰਬੋਜ ਨੇ ਆਪਣੇ ਬਾਕੀ ਸਾਥੀਆਂ ਨਾਲ ਮਿਲ ਕੇ ਨਵਜੋਤ ਸਿੰਘ ਤੇ ਹੋਰਾਂ ਉਪਰ ਯੂਨੀਵਰਸਿਟੀ ਅੰਦਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਤੇ ਕੰਪਿਊਟਰ ਸਾਇੰਸ ਇੰਜੀਨੀਅਰਿੰਗ ਦੇ ਤੀਜੇ ਸਾਲ ਦੇ ਵਿਦਿਆਰਥੀ ਨਵਜੋਤ ਦੀ ਮੌਤ ਹੋ ਗਈ |

LEAVE A REPLY

Please enter your comment!
Please enter your name here