ਮੋਗਾ/ਜਲੰਧਰ (ਅਮਰਜੀਤ ਬੱਬਰੀ/ਰਾਜੇਸ਼ ਥਾਪਾ)
ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ (ਏਟਕ) ਦੀ ਇਕੱਤਰਤਾ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ ਹੋਈ | ਜਥੇਬੰਦੀ ਦੇ ਜਨਰਲ ਸਕੱਤਰ ਜਗਦੀਸ਼ ਸਿੰਘ ਚਾਹਲ ਅਤੇ ਸੁਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਜਥੇਬੰਦੀ ਦੇ ਬਾਨੀ ਕਾਮਰੇਡ ਜਸਵੰਤ ਸਿੰਘ ਸਮਰਾ ਦੀ 19ਵੀਂ ਬਰਸੀ 3 ਮਾਰਚ (ਸ਼ੁੱਕਰਵਾਰ) ਨੂੰ ਕਾਮਰੇਡ ਜਸਵੰਤ ਸਿੰਘ ਸਮਰਾ ਹਾਲ, ਨੇੜੇ ਬੱਸ ਸਟੈਂਡ ਜਲੰਧਰ ਵਿਖੇ ਮਨਾਈ ਜਾ ਰਹੀ ਹੈ | ਬਰਸੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਬਰਸੀ ਸਮਾਗਮ ਵਿਚ ਪੰਜਾਬ ਰੋਡਵੇਜ਼ ਦੇ 18 ਡਿਪੂਆਂ ਤੋਂ ਮੁਲਾਜ਼ਮ, ਪੈਨਸ਼ਨਰ ਅਤੇ ਭਰਾਤਰੀ ਜਥੇਬੰਦੀਆਂ ਦੇ ਸਾਥੀ ਵੱਡੀ ਗਿਣਤੀ ਵਿੱਚ ਆਪਣੇ ਮਰਹੂਮ ਆਗੂ ਨੂੰ ਸ਼ਰਧਾਂਜਲੀ ਅਰਪਣ ਕਰਨ ਲਈ ਪਹੁੰਚ ਰਹੇ ਹਨ | ਬਰਸੀ ਸਮਾਗਮ ਨੂੰ ਵਿਸ਼ੇਸ਼ ਤੌਰ ‘ਤੇ ਜਤਿੰਦਰ ਪਨੂੰ, ਨਿਰਮਲ ਸਿੰਘ ਧਾਲੀਵਾਲ ਜਨਰਲ ਸਕੱਤਰ ਏਟਕ, ਜਗਰੂਪ ਤੇ ਐਡਵੋਕੇਟ ਰਜਿੰਦਰ ਮੰਡ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ |
ਕਾਮਰੇਡ ਚਾਹਲ ਨੇ ਦੱਸਿਆ ਕਿ ਬਰਸੀ ਸਮਾਗਮ ਵਿੱਚ ਕਾਮਰੇਡ ਜਸਵੰਤ ਸਿੰਘ ਸਮਰਾ ਵੱਲੋਂ ਜਥੇਬੰਦੀ ਲਈ ਨਿਭਾਏ ਰੋਲ ਬਾਰੇ ਉਨ੍ਹਾ ਨੂੰ ਯਾਦ ਕਰਦਿਆਂ ਪਬਲਿਕ ਅਦਾਰਿਆਂ ਵਿਚ ਸਰਕਾਰਾਂ ਵੱਲੋਂ ਨਿਭਾਈ ਜਾਂਦੀ ਨਾਂਹ-ਪੱਖੀ ਭੂਮਿਕਾ ਬਾਰੇ ਵੀ ਵਿਚਾਰਾਂ ਕੀਤੀਆਂ ਜਾਣਗੀਆਂ | ਸਮਾਗਮ ਨੂੰ ਚਾਰ ਚੰਨ ਲਾਉਂਦਿਆਂ ਸੱਭਿਆਚਾਰਕ ਮੰਚ ਮੋਗਾ ਦੀ ਟੀਮ ਵੱਲੋਂ ਨਾਟਕ ਅਤੇ ਕੋਰੀਓਗ੍ਰਾਫੀਆਂ ਵੀ ਪੇਸ਼ ਕੀਤੀਆਂ ਜਾਣਗੀਆਂ | ਮੀਟਿੰਗ ਵਿੱਚ ਜਥੇਬੰਦੀ ਦੇ ਸਾਬਕਾ ਡਿਪਟੀ ਜਨਰਲ ਸਕੱਤਰ ਅਵਤਾਰ ਸਿੰਘ ਬਰਾੜ, ਗੁਰਦੀਪ ਸਿੰਘ ਮੁੱਲਾਂਪੁਰ, ਜਸਪਾਲ ਸਿੰਘ ਪ੍ਰਧਾਨ, ਗੁਰਪ੍ਰੀਤ ਸਿੰਘ ਕੈਸ਼ੀਅਰ, ਸੁਖਰਾਜ ਸਿੰਘ ਬੁੱਟਰ ਅਤੇ ਜਗਸੀਰ ਖੋਸਾ ਆਦਿ ਹਾਜ਼ਰ ਸਨ | ਕਾਮਰੇਡ ਜਸਵੰਤ ਸਿੰਘ ਸਮਰਾ ਦੀ 19ਵੀਂ ਸਾਲਾਨਾ ਬਰਸੀ ਮਨਾਉਣ ਲਈ ਜਲੰਧਰ ਦੇ ਦੋਵਾਂ ਡਿਪੂਆਂ ਅਤੇ ਪੈਨਸ਼ਨ ਯੂਨੀਅਨ ਦੇ ਨੇਤਾਵਾਂ ਦੀ ਮੀਟਿੰਗ ਯੂਨੀਅਨ ਦਫਤਰ ਕਾਮਰੇਡ ਜਸਵੰਤ ਸਿੰਘ ਸਮਰਾ ਯਾਦਗਾਰੀ ਹਾਲ ‘ਚ ਹੋਈ, ਜਿਸ ਵਿਚ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ | ਜਾਣਕਾਰੀ ਦਿੰਦੇ ਹੋਏ ਜਗੀਰ ਸਿੰਘ ਬਾਜਵਾ ਨੇ ਦੱਸਿਆ ਕਿ ਪਿਛਲੇ ਸਾਲਾਂ ਵਾਂਗ ਇਸ ਸਾਲ ਵੀ ਬਰਸੀ ਸਮਾਗਮ ਵਿਚ ਜਥੇਬੰਦੀ ਦੀ ਸਮੁੱਚੀ ਲੀਡਰਸ਼ਿਪ, ਰਾਜ ਪੱਧਰੀ ਤੇ ਲੋਕਲ ਲੀਡਰਸ਼ਿਪ ਆਪਣੀਆਂ ਹਾਜ਼ਰੀਆਂ ਲਗਵਾਉਂਦੇ ਹੋਏ ਹਰਮਨ-ਪਿਆਰੇ ਨੇਤਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ | ਨਾਟਕ ਮੰਡਲੀ ਵੱਲੋਂ ਅੱਜ ਦੇ ਹਾਲਾਤ ‘ਤੇ ਨਾਟਕ ਖੇਡੇ ਜਾਣਗੇ | ਪੰਜਾਬ ਰੋਡਵੇਜ਼ ਦੇ ਸਾਰੇ ਡਿਪੂਆਂ ਤੋਂ ਵੱਡੀ ਗਿਣਤੀ ‘ਚ ਵਰਕਰ ਸਾਥੀ ਤੇ ਰਿਟਾਇਰਡ ਸਾਥੀ ਪਹੁੰਚ ਰਹੇ ਹਨ | ਸਾਰੀ ਕਾਰਵਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਰਕਰ ਸਾਥੀਆਂ ਦੀ ਡਿਊਟੀਆਂ ਲਾ ਦਿੱਤੀਆਂ ਗਈਆਂ ਹਨ | ਸ਼ੁਰੂਆਤ ‘ਚ ਝੰਡੇ ਦੀ ਰਸਮ ਹੋਵੇਗੀ | ਉਸ ਉਪਰੰਤ ਬਰਸੀ ਸਮਾਗਮ ਦੀ ਸ਼ੁਰੂਆਤ ਹੋਵੇਗੀ | ਇਸ ਮੌਕੇ ਅਵਤਾਰ ਸਿੰਘ ਤਾਰੀ, ਹਰਿੰਦਰ ਚੀਮਾ, ਵਿਜੈ ਕੁਮਾਰ, ਸੰਤੋਖ ਸਿੰਘ, ਬਲਵਿੰਦਰ ਸਿੰਘ, ਸੰਦੀਪ ਕੁਮਾਰ, ਕਸ਼ਮੀਰ ਚੰਦ, ਜਰਨੈਲ ਸਿੰਘ ਉਚੇਚੇ ਤੌਰ ‘ਤੇ ਸ਼ਾਮਲ ਹੋਏ |