ਅਡਾਨੀ ਮਾਮਲੇ ਦੀ ਘੋਖ ਲਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਦੀ ਅਗਵਾਈ ‘ਚ ਕਮੇਟੀ ਕਾਇਮ

0
214

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅਡਾਨੀ ਗਰੁੱਪ ਦੀਆਂ ਕੰਪਨੀਆਂ ਦੇ ਸ਼ੇਅਰਾਂ ਵਿਚ ਗਿਰਾਵਟ ਦੇ ਨਾਲ-ਨਾਲ ਸ਼ੇਅਰ ਬਾਜ਼ਾਰਾਂ ਦੇ ਵੱਖ-ਵੱਖ ਰੈਗੂਲੇਟਰੀ ਪਹਿਲੂਆਂ ਦੀ ਘੋਖ ਕਰਨ ਲਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਏ ਐੱਮ ਸਪਰੇ ਦੀ ਅਗਵਾਈ ਵਿਚ ਕਮੇਟੀ ਕਾਇਮ ਕਰਨ ਦਾ ਹੁਕਮ ਦਿੱਤਾ ਹੈ | ਕਮੇਟੀ ਨੂੰ ਦੋ ਮਹੀਨਿਆਂ ‘ਚ ਆਪਣੀ ਰਿਪੋਰਟ ਸੌਂਪਣੀ ਹੋਵੇਗੀ | ਸੁਪਰੀਮ ਕੋਰਟ ਨੇ ਇਹ ਵੱਡਾ ਕਦਮ ਵੀਰਵਾਰ ਅਮਰੀਕੀ ਸ਼ਾਰਟ ਸੇਲਰ ਹਿੰਡਨਬਰਗ ਰਿਸਰਚ ਦੀ ਰਿਪੋਰਟ ਤੋਂ ਬਾਅਦ ਅਡਾਨੀ ਸਮੂਹ ਦੀਆਂ ਕੰਪਨੀਆਂ ਦੇ ਸ਼ੇਅਰਾਂ ‘ਚ ਹਾਲ ਹੀ ‘ਚ ਆਈ ਭਾਰੀ ਗਿਰਾਵਟ ਦੇ ਮੱਦੇਨਜ਼ਰ ਚੁੱਕਿਆ | ਚੀਫ ਜਸਟਿਸ ਡੀ ਵਾਈ ਚੰਦਰਚੂੜ, ਜਸਟਿਸ ਪੀ ਐੱਸ ਨਰਸਿਮਹਾ ਅਤੇ ਜਸਟਿਸ ਜੇ ਬੀ ਪਾਰਦੀਵਾਲਾ ਦੀ ਬੈਂਚ ਨੇ ਕਿਹਾ ਕਿ ਕਮੇਟੀ ਮਾਮਲੇ ਦੀ ਸਮੁੱਚੀ ਸਥਿਤੀ ਦਾ ਮੁਲਾਂਕਣ ਕਰੇਗੀ ਅਤੇ ਨਿਵੇਸ਼ਕਾਂ ਨੂੰ ਹਰ ਚੀਜ਼ ਤੋਂ ਜਾਣੂ ਕਰਵਾਉਣ ਲਈ ਉਪਾਅ ਕਰੇਗੀ ਤੇ ਸਟਾਕ ਐਕਸਚੇਂਜ ਦੀ ਮੌਜੂਦਾ ਰੈਗੂਲੇਟਰੀ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਹੱਲ ਸੁਝਾਏਗੀ |
ਸੰਕਟ ‘ਚ ਘਿਰੇ ਉਦਯੋਗਪਤੀ ਗੌਤਮ ਅਡਾਨੀ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਸੱਚ ਦੀ ਜਿੱਤ ਹੋਵੇਗੀ |

LEAVE A REPLY

Please enter your comment!
Please enter your name here