ਪੰਜਾਬ ਵਿਧਾਨ ਸਭਾ ‘ਚ ਰਾਜਪਾਲ ਦੇ ਭਾਸ਼ਣ ਦੌਰਾਨ ਹੰਗਾਮਾ

0
215

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਸ਼ੱੁਕਰਵਾਰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਭਾਸ਼ਣ ਸ਼ੁਰੂ ਹੁੰਦਿਆਂ ਹੰਗਾਮਾ ਸ਼ੁਰੂ ਹੋ ਗਿਆ | ਇਹ ਹੰਗਾਮਾ ਉਦੋਂ ਹੋਇਆ, ਜਦੋਂ ਰਾਜਪਾਲ ਨੇ ਭਾਸ਼ਣ ਦੌਰਾਨ ‘ਮੇਰੀ ਸਰਕਾਰ’ ਕਿਹਾ | ਇਸ ‘ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਰਾਜਪਾਲ ਨੂੰ ਕਿਹਾ ਕਿ ਸਰਕਾਰ ਜਦੋਂ ਤੁਹਾਡਾ ਸਤਿਕਾਰ ਨਹੀਂ ਕਰਦੀ ਤਾਂ ‘ਮੇਰੀ ਸਰਕਾਰ’ ਸ਼ਬਦ ਦੀ ਵਰਤੋਂ ਕਰਨੀ ਸ਼ੋਭਾ ਨਹੀਂ ਦਿੰਦਾ |
ਇਸ ਤੋਂ ਬਾਅਦ ਰਾਜਪਾਲ ਆਪਣੇ ਭਾਸ਼ਣ ਵਿਚ ‘ਮੇਰੀ ਸਰਕਾਰ’ ਦੀ ਥਾਂ ਕੇਵਲ ‘ਸਰਕਾਰ’ ਸ਼ਬਦ ਦੀ ਵਰਤੋਂ ਕਰਨ ਲੱਗੇ | ਮੁੱਖ ਮੰਤਰੀ ਭਗਵੰਤ ਮਾਨ ਨੇ ਜਦੋਂ ਨਿਯਮਾਂ ਦਾ ਹਵਾਲਾ ਦਿੰਦੇ ਹੋਏ ਰਾਜਪਾਲ ਨੂੰ ‘ਮੇਰੀ ਸਰਕਾਰ’ ਸ਼ਬਦ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਤਾਂ ਰਾਜਪਾਲ ਨੇ ਫਿਰ ਤੋਂ ਆਪਣੇ ਭਾਸ਼ਣ ਵਿਚ ‘ਮੇਰੀ ਸਰਕਾਰ’ ਸ਼ਬਦ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ | ਇਸ ਤੋਂ ਨਾਰਾਜ਼ ਕਾਂਗਰਸ ਦੇ ਵਿਧਾਇਕਾਂ ਨੇ ਸਦਨ ‘ਚੋਂ ਵਾਕਆਊਟ ਕਰ ਦਿੱਤਾ | ਪਿਛਲੇ ਸਮੇਂ ਦੌਰਾਨ ਵਿੱਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ ਗਈ |

LEAVE A REPLY

Please enter your comment!
Please enter your name here