25 C
Jalandhar
Sunday, September 8, 2024
spot_img

ਹਾਕੀ ਖਿਡਾਰੀ ਪਰਮਜੀਤ ਕੁਮਾਰ ਨੂੰ ਮੁੱਖ ਮੰਤਰੀ ਨੇ ਸੌਂਪਿਆ ਨਿਯੁਕਤੀ ਪੱਤਰ

ਚੰਡੀਗੜ੍ਹ, (ਗੁਰਜੀਤ ਬਿੱਲਾ)-ਪੰਜਾਬ ਦੀ ‘ਆਪ’ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸੀਲ ਹੈ | ਇਸ ਤੋਂ ਇਲਾਵਾ ਸੂਬੇ ਦੇ ਲੋਕਾਂ ਦੀ ਭਲਾਈ ਲਈ ਵੀ ਲਗਾਤਾਰ ਉਪਰਾਲੇ ਕਰ ਰਹੀ ਹੈ | ਹਾਲ ਹੀ ‘ਚ ਰਾਸ਼ਟਰੀ ਹਾਕੀ ਖਿਡਾਰੀ ਪਰਮਜੀਤ ਕੁਮਾਰ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ, ਜਿਸ ‘ਚ ਉਹ ਪੱਲੇਦਾਰੀ ਕਰਕੇ ਆਪਣੀ ਰੋਜ਼ੀ-ਰੋਟੀ ਕਮਾ ਰਿਹਾ ਸੀ | ਵੀਡੀਓ ਸਾਹਮਣੇ ਆਉਣ ‘ਤੇ ਪੰਜਾਬ ਸਰਕਾਰ ਨੇ ਤੁਰੰਤ ਕਾਰਵਾਈ ਕਰਦੇ ਹੋਏ ਪਰਮਜੀਤ ਨੂੰ ਸਰਕਾਰੀ ਨੌਕਰੀ ਦੇ ਦਿੱਤੀ ਹੈ | ਇਸ ਨਾਲ ਪਰਮਜੀਤ ਦੀ ਜ਼ਿੰਦਗੀ ‘ਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਜ਼ਿਕਰਯੋਗ ਹੈ ਕਿ ਉਨ੍ਹਾ ਨੂੰ ਨਿਯੁਕਤੀ ਪੱਤਰ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਹੈ |
ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪਰਮਜੀਤ ਕੁਮਾਰ ਨੇ ਮੁੱਖ ਮੰਤਰੀ ਮਾਨ ਨਾਲ ਮੁਲਾਕਾਤ ਕੀਤੀ ਸੀ | ਇਸ ਦੌਰਾਨ ਭਗਵੰਤ ਮਾਨ ਨੇ ਸਾਬਕਾ ਹਾਕੀ ਖਿਡਾਰੀ ਪਰਮਜੀਤ ਨੂੰ ਖੇਡ ਵਿਭਾਗ ‘ਚ ਕੋਚ ਨਿਯੁਕਤ ਕਰਨ ਦਾ ਐਲਾਨ ਕੀਤਾ ਸੀ | ਸਾਬਕਾ ਹਾਕੀ ਖਿਡਾਰੀ ਪਰਮਜੀਤ ਮਾਲ ਦੀ ਲੋਡਿੰਗ ਅਤੇ ਅਨਲੋਡਿੰਗ ਲਈ ਮਜ਼ਦੂਰ ਵਜੋਂ ਕੰਮ ਕਰਦਾ ਸੀ | ਇਸ ਦੌਰਾਨ ਮੁੱਖ ਮੰਤਰੀ ਨੇ ਪਰਮਜੀਤ ਨਾਲ ਮੁਲਾਕਾਤ ਤੋਂ ਬਾਅਦ ਟਵੀਟ ਕੀਤਾ ਕਿ ਪਰਮਜੀਤ ਨੂੰ ਖੇਡ ਵਿਭਾਗ ‘ਚ ਹਾਕੀ ਕੋਚ ਵਜੋਂ ਨੌਕਰੀ ਦਿੱਤੀ ਜਾਵੇਗੀ ਅਤੇ ਇਸ ਦੀ ਸਾਰੀ ਕਾਰਵਾਈ ਜਲਦੀ ਹੀ ਪੂਰੀ ਕਰ ਲਈ ਜਾਵੇਗੀ ਇਸ ਤੋਂ ਬਾਅਦ ਸ਼ਨੀਵਾਰ ਉਹਨਾ ਪਰਮਜੀਤ ਨੂੰ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ |

Related Articles

LEAVE A REPLY

Please enter your comment!
Please enter your name here

Latest Articles