25 C
Jalandhar
Sunday, September 8, 2024
spot_img

15584 ਸਰਕਾਰੀ ਸਕੂਲਾਂ ‘ਚ ਲੱਗਣਗੇ ਸੀ ਸੀ ਟੀ ਵੀ ਕੈਮਰੇ : ਬੈਂਸ

ਚੰਡੀਗੜ੍ਹ (ਗੁਰਜੀਤ ਬਿੱਲਾ)-ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੀ ਸੀ ਟੀ ਵੀ ਕੈਮਰੇ ਲਗਾਉਣ ਦਾ ਫੈਸਲਾ ਕੀਤਾ ਹੈ | ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 15584 ਸਰਕਾਰੀ ਸਕੂਲਾਂ ਵਿਚ ਸੀ ਸੀ ਟੀ ਵੀ ਕੈਮਰੇ ਲਗਾਉਣ ਲਈ 26.40 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ | ਇਸ ਫੈਸਲੇ ਨਾਲ ਸੂਬੇ ਦੇ 80 ਫੀਸਦੀ ਸਕੂਲਾਂ ਵਿਚ ਸੀ ਸੀ ਟੀ ਵੀ ਕੈਮਰੇ ਲੱਗ ਜਾਣਗੇ | ਉਨ੍ਹਾ ਕਿਹਾ ਸਕੂਲਾਂ ਵਿੱਚ ਸੀ ਸੀ ਟੀ ਵੀ ਕੈਮਰੇ ਲਗਾਉਣ ਨਾਲ ਜਿਥੇ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣ ਜਾਵੇਗੀ, ਉਥੇ ਸਕੂਲਾਂ ਵਿੱਚੋਂ ਹੋਣ ਵਾਲੀਆਂ ਚੋਰੀਆਂ ਨੂੰ ਵੀ ਠੱਲ੍ਹ ਪਏਗੀ |

Related Articles

LEAVE A REPLY

Please enter your comment!
Please enter your name here

Latest Articles