25 C
Jalandhar
Sunday, September 8, 2024
spot_img

95 ਫੀਸਦੀ ਤੋਂ ਵੱਧ ਕੇਸ ਆਪੋਜ਼ੀਸ਼ਨ ਲੀਡਰਾਂ ‘ਤੇ : ਚੱਢਾ

ਚੰਡੀਗੜ੍ਹ, (ਗੁਰਜੀਤ ਬਿੱਲਾ)-ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਮੋਦੀ ਸਰਕਾਰ ਲਗਾਤਾਰ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਦੇਸ਼ ਦੀ ਲੋਕਤੰਤਰੀ ਨੀਂਹ ਨੂੰ ਹਿਲਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਭਾਜਪਾ ਜਿਸ ਵੀ ਵਿਰੋਧੀ ਪਾਰਟੀ ਨੂੰ ਮਜ਼ਬੂਤ ਸਮਝਦੀ ਹੈ, ਉਹ ਉਸ ਕੋਲ ਸੀ ਬੀ ਆਈ-ਈ ਡੀ ਭੇਜਦੀ ਹੈ ਅਤੇ ਇਸ ਦੇ ਆਗੂਆਂ ਨੂੰ ਗਿ੍ਫਤਾਰ ਕਰਕੇ ਜੇਲ੍ਹਾਂ ਵਿੱਚ ਸੁੱਟ ਦਿੰਦੀ ਹੈ | ਉਨ੍ਹਾ ਕਿਹਾ ਕਿ ਅੱਜ ਦੇਸ਼ ਦੀਆਂ 9 ਪ੍ਰਮੁੱਖ ਸ਼ਖਸੀਅਤਾਂ ਨੇ ਈ ਡੀ, ਸੀ ਬੀ ਆਈ ਦੇ ਛਾਪੇ ਖਿਲਾਫ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ | ਪੱਤਰ ਲਿਖਣ ਵਾਲਿਆਂ ਵਿੱਚ ਚਾਰ ਮੌਜੂਦਾ ਮੁੱਖ ਮੰਤਰੀ, ਇੱਕ ਮੌਜੂਦਾ ਉਪ ਮੁੱਖ ਮੰਤਰੀ ਅਤੇ ਚਾਰ ਸਾਬਕਾ ਮੁੱਖ ਮੰਤਰੀ ਸਾਮਲ ਹਨ |
ਰਾਘਵ ਚੱਢਾ ਨੇ ਕਿਹਾ ਕਿ ਦੇਸ਼ ਦੇ ਸਾਰੇ ਵਿਰੋਧੀ ਨੇਤਾ ਮਨੀਸ਼ ਸਿਸੋਦੀਆ ਦੀ ਗਿ੍ਫਤਾਰੀ ਤੋਂ ਕਾਫੀ ਚਿੰਤਤ ਹਨ | ਇਸੇ ਲਈ ਸਾਰੇ ਆਗੂਆਂ ਨੇ ਮਿਲ ਕੇ ਪ੍ਰਧਾਨ ਮੰਤਰੀ ਨੂੰ ਇਹ ਪੱਤਰ ਲਿਖ ਕੇ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਨਾ ਕਰਨ ਅਤੇ ਦੇਸ਼ ਦੇ ਲੋਕਤੰਤਰ ਨੂੰ ਕਮਜ਼ੋਰ ਨਾ ਕਰਨ ਦੀ ਅਪੀਲ ਕੀਤੀ ਹੈ | ਉਨ੍ਹਾ ਕਿਹਾ ਕਿ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਮੋਦੀ ਸਰਕਾਰ ਦੇਸ਼ ਦੀ ਵਿਰੋਧੀ ਧਿਰ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ | ਸਾਜ਼ਿਸ਼ ਤਹਿਤ ਵਿਰੋਧੀ ਪਾਰਟੀਆਂ ਦੇ ਨੇਤਾਵਾਂ ‘ਤੇ ਹੀ ਸੀ ਬੀ ਆਈ-ਈ ਡੀ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ | ਅੱਜ ਜਿਸ ਤਰ੍ਹਾਂ ਸਰਕਾਰੀ ਏਜੰਸੀਆਂ ਪੱਖਪਾਤੀ ਢੰਗ ਨਾਲ ਕਾਰਵਾਈ ਕਰ ਰਹੀਆਂ ਹਨ, ਉਸ ਨਾਲ ਦੇਸ਼ ਦਾ ਲੋਕਤੰਤਰ ਖਤਰੇ ਵਿੱਚ ਹੈ | ਸੀ ਬੀ ਆਈ-ਈ ਡੀ ਦੀ ਕਾਰਵਾਈ ‘ਤੇ ਸਵਾਲ ਉਠਾਉਂਦੇ ਹੋਏ ਉਨ੍ਹਾ ਕਿਹਾ ਕਿ 2014 ਤੋਂ ਹੁਣ ਤੱਕ ਸੀ ਬੀ ਆਈ ਵੱਲੋਂ ਦਰਜ ਕੀਤੇ ਗਏ 95 ਫੀਸਦੀ ਕੇਸ ਵਿਰੋਧੀ ਪਾਰਟੀਆਂ ਦੇ ਆਗੂਆਂ ਖਿਲਾਫ ਹੀ ਹਨ | ਯੂ ਪੀ ਏ ਦੌਰਾਨ ਈ ਡੀ ਨੇ ਸਿਰਫ 112 ਥਾਵਾਂ ‘ਤੇ ਛਾਪੇ ਮਾਰੇ ਸਨ, ਪਰ ਮੋਦੀ ਸਰਕਾਰ ਦੌਰਾਨ ਈ ਡੀ ਨੇ 3000 ਤੋਂ ਵੱਧ ਥਾਵਾਂ ‘ਤੇ ਛਾਪੇ ਮਾਰੇ | ਹਾਲ ਹੀ ਵਿੱਚ ਇੱਕ ਜਾਣਕਾਰੀ ਸਾਹਮਣੇ ਆਈ ਹੈ, ਜਿਸ ਵਿੱਚ ਦੱਸਿਆ ਗਿਆ ਸੀ ਕਿ ਈ ਡੀ ਦੁਆਰਾ ਦਰਜ ਕੀਤੇ ਗਏ ਸਾਰੇ ਮਾਮਲਿਆਂ ਵਿੱਚ, ਕਨਵਿਕਸ਼ਨ ਰੇਟ (ਦੋਸ਼ੀ ਪਾਏ ਜਾਣ ਦੀ ਦਰ) ਸਿਰਫ 0.05 ਫੀਸਦੀ ਹੈ | ਭਾਵ ਅਦਾਲਤ ਵਿੱਚ ਲਗਭਗ ਸਾਰੇ ਕੇਸ ਫਰਜ਼ੀ ਸਾਬਤ ਹੋਏ | ਉਨ੍ਹਾ ਵਿਰੋਧੀ ਪਾਰਟੀਆਂ ਦੇ ਸ਼ਾਸਨ ਵਾਲੇ ਰਾਜਾਂ ਵਿੱਚ ਰਾਜਪਾਲ ਦੀ ਦਖਲਅੰਦਾਜ਼ੀ ਬਾਰੇ ਵੀ ਗੱਲ ਕੀਤੀ ਅਤੇ ਕਿਹਾ ਕਿ ਰਾਜਪਾਲ ਰਾਹੀਂ ਕੇਂਦਰ ਸਰਕਾਰ ਰਾਜ ਸਰਕਾਰ ਦੇ ਰੋਜ਼ਾਨਾ ਦੇ ਕੰਮਕਾਜ ਵਿੱਚ ਦਖਲਅੰਦਾਜ਼ੀ ਕਰ ਰਹੀ ਹੈ, ਇਹ ਲੋਕਤੰਤਰ ਲਈ ਬੁਰਾ ਸੰਕੇਤ ਹੈ |

Related Articles

LEAVE A REPLY

Please enter your comment!
Please enter your name here

Latest Articles