27.9 C
Jalandhar
Sunday, September 8, 2024
spot_img

ਮਾਨ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ‘ਚ ਸੂਬੇ ਦੀ ਤਰੱਕੀ, ਖੁਸ਼ਹਾਲੀ ਤੇ ਸ਼ਾਂਤੀ ਲਈ ਅਰਦਾਸ

ਸ੍ਰੀ ਅਨੰਦਪੁਰ ਸਾਹਿਬ
(ਅਰਵਿੰਦਰ ਸਿੰਘ ਬਿੰਦੀ)
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਹੋਲੇ ਮਹੱਲੇ ਦੇ ਰਵਾਇਤੀ ਤਿਉਹਾਰ ਦੀ ਸ਼ੁਰੂਆਤ ਮੌਕੇ ਕਰਵਾਏ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ |
ਮੁੱਖ ਮੰਤਰੀ ਨੇ ਸੂਬੇ ਵਿੱਚ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ | ਉਨ੍ਹਾ ਇਹ ਵੀ ਕਾਮਨਾ ਕੀਤੀ ਕਿ ਸੂਬੇ ਵਿੱਚ ਭਾਈਚਾਰਕ ਸਾਂਝ ਬਰਕਰਾਰ ਰਹੇ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ |
ਉਹਨਾ ਸ਼ਰਧਾਲੂਆਂ ਲਈ ਟ੍ਰੈਫਿਕ ਵਿਵਸਥਾ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਪ੍ਰਬੰਧਾਂ, ਰਹਿਣ-ਸਹਿਣ ਅਤੇ ਹੋਰ ਸਹੂਲਤਾਂ ਲਈ ਵਿਸਥਾਰਤ ਪ੍ਰਬੰਧਾਂ ਦੀ ਲੋੜ ‘ਤੇ ਜ਼ੋਰ ਦਿੱਤਾ | ਉਨ੍ਹਾ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਪਵਿੱਤਰ ਧਰਤੀ ‘ਤੇ ਮੱਥਾ ਟੇਕਣ ਲਈ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ |
ਭਗਵੰਤ ਮਾਨ ਨੇ ਲੋਕਾਂ ਨੂੰ ਧਰਮ-ਨਿਰਪੱਖਤਾ ਅਤੇ ਸ਼ਹਿਣਸੀਲਤਾ ਦੀਆਂ ਭਾਵਨਾਵਾਂ ਨੂੰ ਦਰਸਾਉਣ ਲਈ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਇਸ ਮਹਾਨ ਸਮਾਗਮ ਨੂੰ ਸਮੂਹਕ ਤੌਰ ‘ਤੇ ਪੂਰੇ ਉਤਸ਼ਾਹ ਨਾਲ ਮਨਾਉਣ ਦਾ ਸੱਦਾ ਦਿੱਤਾ |

Related Articles

LEAVE A REPLY

Please enter your comment!
Please enter your name here

Latest Articles