ਕਲਾਨੌਰ/ਡੇਰਾ ਬਾਬਾ ਨਾਨਕ
(ਮਨਦੀਪ ਕੋਹਲੀ/ਰਮੇਸ਼ ਸ਼ਰਮਾ)
ਡੇਰਾ ਬਾਬਾ ਨਾਨਕ ‘ਚ ਚੋਲਾ ਸਾਹਿਬ ਦੇ ਜੋੜ ਮੇਲੇ ਦੌਰਾਨ ਮੇਲਾ ਵੇਖਣ ਆਏ ਹਰੂਵਾਲ ਦੇ 19 ਸਾਲਾ ਰੁਪਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਦਾ ਕੁਝ ਨੌਜਵਾਨਾਂ ਨੇ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ | ਭਰਾ ਰਵਿੰਦਰ ਨੇ ਦੱਸਿਆ ਕਿ ਉਹ ਸੋਮਵਾਰ ਮੇਲਾ ਵੇਖਣ ਪੁੱਜੇ ਸੀ |
ਡੇਰਾ ਬਾਬਾ ਨਾਨਕ ਦੇ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਹਮਲਾ ਕਰ ਦਿੱਤਾ | ਜਦੋਂ ਰੁਪਿੰਦਰ ਨੂੰ ਕਲਾਨੌਰ ਹਸਪਤਾਲ ਲੈ ਕੇ ਪੁੱਜੇ ਤਾਂ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਡੇਰਾ ਬਾਬਾ ਨਾਨਕ ਦੀ ਐੱਸ ਐੱਚ ਓ ਦਿਲਪ੍ਰੀਤ ਕੌਰ ਨੇ ਕਿਹਾ ਕਿ ਦੋਸ਼ੀਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ |
ਸੌਰਭ ਤੇ ਆਤਿਸ਼ੀ ਨੂੰ ਹਰੀ ਝੰਡੀ
ਨਵੀਂ ਦਿੱਲੀ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਮੰਤਰੀ ਸਤੇਂਦਰ ਜੈਨ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ | ਇਸ ਦੇ ਨਾਲ ਉਨ੍ਹਾ ਸੌਰਭ ਭਾਰਦਵਾਜ ਤੇ ਆਤਿਸ਼ੀ ਮਾਰਲੇਨਾ ਨੂੰ ਦਿੱਲੀ ਸਰਕਾਰ ‘ਚ ਮੰਤਰੀ ਨਿਯੁਕਤ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ |




