ਸ਼ਿਮਲਾ : ਹਿਮਾਚਲ ਪ੍ਰਦੇਸ਼ ਦੀ ਹਾਈ ਕੋਰਟ ਨੇ ਕੁੱਲੂ ਜ਼ਿਲ੍ਹੇ ਦੇ ਮਨੀਕਰਨ ‘ਚ ਸੈਲਾਨੀਆਂ, ਖਾਸ ਤੌਰ ‘ਤੇ ਪੰਜਾਬੀਆਂ ਵੱਲੋਂ ਦੁਕਾਨਾਂ, ਘਰਾਂ ਤੇ ਕਾਰਾਂ ਦੀ ਭੰਨਤੋੜ ਕਰਨ ਦਾ ਨੋਟਿਸ ਲੈਂਦਿਆਂ ਰਾਜ ਸਰਕਾਰ ਤੋਂ ਹੁਣ ਤੱਕ ਕੀਤੀ ਜਾਂਚ ਦੀ ਰਿਪੋਰਟ ਮੰਗੀ ਹੈ | ਅਗਲੀ ਸੁਣਵਾਈ 13 ਮਾਰਚ ਨੂੰ ਹੋਵੇਗੀ | ਅਦਾਲਤ ਨੇ ਮਨਾਲੀ, ਮਨੀਕਰਨ ਅਤੇ ਬਿਲਾਸਪੁਰ ਵਿਖੇ ਸੈਲਾਨੀਆਂ ਵੱਲੋਂ ਕੀਤੇ ਗਏ ਹੰਗਾਮੇ ਲਈ ਮੁੱਖ ਸਕੱਤਰ, ਪ੍ਰਮੁੱਖ ਸਕੱਤਰ (ਗ੍ਰਹਿ), ਡੀ ਜੀ ਪੀ, ਕੁੱਲੂ ਅਤੇ ਬਿਲਾਸਪੁਰ ਦੇ ਡਿਪਟੀ ਕਮਿਸ਼ਨਰਾਂ ਸਮੇਤ ਹੋਰਨਾਂ ਨੂੰ ਵੀ ਨੋਟਿਸ ਜਾਰੀ ਕੀਤਾ ਹੈ |
ਪਾਕਿ ਘੁਸਪੈਠੀਆ ਫੜਿਆ
ਨਵੀਂ ਦਿੱਲੀ : ਬੀ ਐੱਸ ਐੱਫ ਦੇ ਜਵਾਨਾਂ ਨੇ 9-10 ਮਾਰਚ ਦੀ ਦਰਮਿਆਨੀ ਰਾਤ ਨੂੰ ਫਿਰੋਜ਼ਪੁਰ ਸੈਕਟਰ ਵਿੱਚ ‘ਤੀਰਥ’ ਸਰਹੱਦੀ ਚੌਕੀ ਖੇਤਰ ਰਾਹੀਂ ਭਾਰਤ ‘ਚ ਦਾਖਲ ਹੋਏ ਪਾਕਿਸਤਾਨੀ ਨੂੰ ਫੜ ਲਿਆ |
ਸਿਸੋਦੀਆ 7 ਦਿਨ ਦੇ ਰਿਮਾਂਡ ‘ਤੇ
ਨਵੀਂ ਦਿੱਲੀ : ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ 10 ਦਿਨ ਦੀ ਹਿਰਾਸਤ ਦੀ ਮੰਗ ਕਰਦੀ ਈ ਡੀ ਦੀ ਪਟੀਸ਼ਨ ‘ਤੇ ਅਦਾਲਤ ਨੇ ਸ਼ੁੱਕਰਵਾਰ 7 ਦਿਨ ਦਾ ਰਿਮਾਂਡ ਦਿੱਤਾ |




