ਮੁਜ਼ੱਫਰਨਗਰ : ਅਣਪਛਾਤੇ ਨੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਅਤੇ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਨੂੰ ਕਿਸਾਨ ਅੰਦੋਲਨ ਤੋਂ ਵੱਖ ਨਾ ਹੋਣ ਦੀ ਸੂਰਤ ‘ਚ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ | ਥਾਣਾ ਭੌਰਾ ਕਲਾਂ ਨੇ ਮਾਮਲਾ ਦਰਜ ਕਰ ਲਿਆ ਹੈ |
ਥਾਣਾ ਇੰਚਾਰਜ ਅਕਸ਼ੈ ਸ਼ਰਮਾ ਨੇ ਦੱਸਿਆ ਕਿ ਯੂਨੀਅਨ ਦੇ ਪ੍ਰਧਾਨ ਨਰੇਸ਼ ਟਿਕੈਤ ਦੇ ਪੁੱਤਰ ਗੌਰਵ ਟਿਕੈਤ ਵੱਲੋਂ ਦਿੱਤੀ ਗਈ ਸ਼ਿਕਾਇਤ ‘ਚ ਕਿਹਾ ਗਿਆ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਨੂੰ ਫੋਨ ਕਰਕੇ ਧਮਕੀ ਦਿੱਤੀ ਹੈ ਕਿ ਜੇ ਰਾਕੇਸ਼ ਟਿਕੈਤ ਕਿਸਾਨ ਅੰਦੋਲਨ ਤੋਂ ਖੁਦ ਨੂੰ ਵੱਖ ਨਹੀਂ ਕਰਦਾ ਤਾਂ ਉਸ ਨੂੰ ਅਤੇ ਉਸ ਦੇ ਪਰਵਾਰਕ ਮੈਂਬਰਾਂ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ | ਰਾਕੇਸ਼ ਅਤੇ ਨਰੇਸ਼ ਟਿਕੈਤ ਭਰਾ ਹਨ |