ਜਲੰਧਰ (ਰਾਜੇਸ਼ ਥਾਪਾ)
ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੀ ਸੂਬਾ ਕੌਂਸਲ ਮੀਟਿੰਗ ਪ੍ਰਧਾਨ ਭੁਪਿੰਦਰ ਸਿੰਘ ਸਾਂਭਰ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ, ਜਿਸ ‘ਚ ਪੰਜਾਬ ਦੇ 18 ਜ਼ਿਲਿ੍ਹਆਂ ਦੇ ਆਗੂਆਂ ਨੇ ਹਿੱਸਾ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ ਸਰਕਾਰ ਦੀ ਏਜੰਸੀ ਸੀ ਬੀ ਆਈ ਵੱਲੋਂ ਪੰਜਾਬ ਦੇ ਕਿਸਾਨ ਆਗੂਆਂ ਦੇ ਘਰਾਂ ਅਤੇ ਵਪਾਰਕ ਅਦਾਰਿਆਂ ‘ਤੇ ਮਾਰੇ ਛਾਪਿਆਂ ਖਿਲਾਫ 13 ਮਾਰਚ ਨੂੰ ਜ਼ਿਲ੍ਹਾ ਕੇਂਦਰਾਂ ‘ਤੇ ਕੀਤੇ ਜਾਣ ਵਾਲੇ ਪ੍ਰਦਰਸ਼ਨਾਂ ਅਤੇ 20 ਮਾਰਚ ਨੂੰ ਦਿੱਲੀ ਪਾਰਲੀਮੈਂਟ ਸਾਹਮਣੇ ਕੀਤੇ ਜਾਣ ਵਾਲੇ ਪ੍ਰਦਰਸ਼ਨ ਦੀਆਂ ਤਿਆਰੀਆਂ ਸੰਬੰਧੀ ਦੱਸਿਆ | ਉਹਨਾ ਦੱਸਿਆ ਕਿ ਜਥੇਬੰਦੀ ਦੇ ਹਜ਼ਾਰਾਂ ਵਰਕਰਾਂ ਦੇ ਦਿੱਲੀ ਪਹੁੰਚਣ ਦੀਆਂ ਤਿਆਰੀਆਂ ਜ਼ੋਰ-ਸ਼ੋਰ ਨਾਲ ਜਾਰੀ ਹਨ | ਕੇਂਦਰ ਸਰਕਾਰ ਨੇ ਕਿਸਾਨ ਅੰਦੋਲਨ ਮੁਲਤਵੀ ਕਰਨ ਸਮੇਂ ਐੱਮ ਐੱਸ ਪੀ, ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਸਮੇਤ ਬਾਕੀ ਮੰਗਾਂ ਨੂੰ ਪੂਰਾ ਨਾ ਕਰਨਾ ਕਿਸਾਨ ਅੰਦੋਲਨ ਨਾਲ ਵਿਸ਼ਵਾਸ਼ਘਾਤ ਕੀਤਾ ਹੈ, ਜਿਸ ਕਾਰਨ ਸੰਯੁਕਤ ਕਿਸਾਨ ਮੋਰਚਾ ਪਾਰਲੀਮੈਂਟ ਸਾਹਮਣੇ ਪ੍ਰਦਰਸ਼ਨ ਕਰਕੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਪੂਰਾ ਕਰਵਾਉਣ ਲਈ ਜ਼ੋਰਦਾਰ ਆਵਾਜ਼ ਬਲੰਦ ਕਰੇਗਾ |
ਮੀਟਿੰਗ ‘ਚ ਸੂਬਾਈ ਆਗੂ ਬਲਕਰਨ ਸਿੰਘ ਬਰਾੜ, ਨਾਇਬ ਸਿੰਘ ਔਲਖ, ਮਲਕੀਅਤ ਸਿੰਘ, ਕੁਲਵੰਤ ਸਿੰਘ ਮੌਲਵੀਵਾਲ, ਲਖਬੀਰ ਸਿੰਘ ਨਿਜ਼ਾਮਪੁਰ, ਚਮਕੌਰ ਸਿੰਘ, ਗੁਲਜ਼ਾਰ ਸਿੰਘ ਬਸੰਤ ਕੋਟ, ਬਲਕਾਰ ਸਿੰਘ ਵਲਟੋਹਾ, ਸੁਰਿੰਦਰ ਸਿੰਘ ਢੰਡੀਆਂ, ਕੁਲਦੀਪ ਸਿੰਘ ਭੋਲਾ, ਹਰਦਿਆਲ ਸਿੰਘ ਘਾਲੀ ਸਰਪੰਚ, ਤਰਲੋਕ ਸਿੰਘ, ਦਰਸ਼ਨ ਸਿੰਘ, ਕਸ਼ਮੀਰ ਸਿੰਘ, ਹਰਜਿੰਦਰ ਸਿੰਘ ਮੌਜੀ ਆਦਿ ਆਗੂ ਹਾਜ਼ਰ ਸਨ |





