27.9 C
Jalandhar
Sunday, September 8, 2024
spot_img

ਸ੍ਰੀ ਗੁਰੂ ਗ੍ਰੰਥ ਸਾਹਿਬ ਬਾਰੇ ਰਿਪੋਰਟ ਜਥੇਦਾਰ ਨੂੰ ਸੌਂਪੀ

ਅੰਮਿ੍ਤਸਰ : ਧਰਨਿਆਂ, ਮੁਜ਼ਾਹਰਿਆਂ ਅਤੇ ਕਬਜ਼ੇ ਵਾਲੀਆਂ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨ ਸੰਬੰਧੀ ਭਵਿੱਖੀ ਦਿਸ਼ਾ-ਨਿਰਦੇਸ਼ ਤੈਅ ਕਰਨ ਲਈ 16 ਮੈਂਬਰੀ ਕਮੇਟੀ ਨੇ ਰਿਪੋਰਟ ਸ੍ਰੀ ਅਕਾਲ ਤਖਤ ਸਾਹਿਬ ਦੇ ਐਕਟਿੰਗ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪ ਦਿੱਤੀ ਹੈ |
ਰਿਪੋਰਟ ਸਬ-ਕਮੇਟੀ ਦੇ ਕੋ-ਆਰਡੀਨੇਟਰ ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪੀ ਗਈ, ਜਿਸ ‘ਤੇ ਆਉਣ ਵਾਲੇ ਸਮੇਂ ‘ਚ 5 ਸਿੰਘ ਸਾਹਿਬਾਨ ਦੀ ਮੀਟਿੰਗ ਤੋਂ ਬਾਅਦ ਫੈਸਲਾ ਲਿਆ ਜਾਵੇਗਾ | ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਧਰਨਿਆਂ ਆਦਿ ‘ਚ ਲੈ ਕੇ ਜਾਣਾ ਠੀਕ ਹੈ ਜਾਂ ਨਹੀਂ, ਇਹ ਜਥੇਦਾਰ ਕੁਝ ਦਿਨਾਂ ਚ ਬੈਠਕ ਕਰਕੇ ਫੈਸਲਾ ਦੇਣਗੇ |
ਇਸ ਫੈਸਲੇ ‘ਤੇ ਸਮੁੱਚੇ ਸਿੱਖ ਪੰਥ ਦੀਆਂ ਨਜ਼ਰਾਂ ਹਨ |

Related Articles

LEAVE A REPLY

Please enter your comment!
Please enter your name here

Latest Articles