ਲੁਧਿਆਣਾ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਤਵਾਰ ਇੱਥੇ ਪਾਰਟੀ ਅਤੇ ਯੂਥ ਅਕਾਲੀ ਦਲ ਦੇ ਵਰਕਰਾਂ ਨਾਲ ਮੀਟਿੰਗ ਤੋਂ ਬਾਅਦ 2024 ਦੀਆਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਦਾ ਐਲਾਨ ਵੀ ਕਰ ਦਿੱਤਾ | ਉਨ੍ਹਾ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਵਿਪਨ ਕਾਕਾ ਸੂਦ ਉਮੀਦਵਾਰ ਹੋਣਗੇ |
ਉਨ੍ਹਾ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਖਰਾਬ ਹੋ ਚੁੱਕੀ ਹੈ | ਗੁੰਡਾਗਰਦੀ ਦਾ ਰਾਜ ਚੱਲ ਰਿਹਾ ਹੈ, ਜਿਸ ‘ਤੇ ਪੁਲਸ ਦਾ ਕੋਈ ਕੰਟਰੋਲ ਨਹੀਂ | ਅਰਵਿੰਦ ਕੇਜਰੀਵਾਲ ਪੰਜਾਬ ਦਾ ਅਸਲੀ ਮੁੱਖ ਮੰਤਰੀ ਹੈ ਤੇ ਪੰਜਾਬ ‘ਚ ਸਭ ਤੋਂ ਜ਼ਿਆਦਾ ਨਸ਼ਾ ਵਿਕ ਰਿਹਾ ਹੈ | ਉਨ੍ਹਾ ਕਿਹਾ ਕਿ ਸਨਅਤਕਾਰ ਪੰਜਾਬ ਤੋਂ ਬਾਹਰ ਦੂਜੇ ਸੂਬਿਆਂ ‘ਚ ਇੰਡਸਟਰੀ ਲਾ ਰਹੇ ਹਨ | ਜੇ ਇਸੇ ਤਰ੍ਹਾਂ ਦੇ ਹਾਲਾਤ ਰਹੇ ਤਾਂ ਪੰਜਾਬ ਦੀ ਅਰਥ ਵਿਵਸਥਾ ਹੋਰ ਵੀ ਜ਼ਿਆਦਾ ਖਰਾਬ ਹੋ ਸਕਦੀ ਹੈ |