ਟੈਟ ਪੇਪਰ ਰੱਦ, ਦੋ ਪ੍ਰੋਫੈਸਰ ਸਸਪੈਂਡ

0
216

ਚੰਡੀਗੜ੍ਹ (ਗੁਰਜੀਤ ਬਿੱਲਾ)
ਐਤਵਾਰ ਛਿੜੇ ਵਿਵਾਦ ਤੋਂ ਬਾਅਦ ਪੰਜਾਬ ਸਰਕਾਰ ਨੇ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ (ਪੀ ਐੱਸ ਟੀ ਈ ਟੀ) ਨੂੰ ਰੱਦ ਕਰ ਦਿੱਤਾ ਹੈ | ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਰਾਹੀਂ ਇਸ ਦੀ ਜਾਣਕਾਰੀ ਦਿੱਤੀ |
ਪਰਚੇ ਵਿਚ ਸਵਾਲ ਦੇ ਜਵਾਬ ਲਈ ਦਿੱਤੇ ਆਪਸ਼ਨਾਂ ‘ਚ ਸਹੀ ਜਵਾਬ ਗੂੜ੍ਹਾ ਛਪਣ ਕਾਰਨ ਪੇਪਰ ਤਿਆਰ ਕਰਨ ਵਾਲੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਕੁਤਾਹੀ ਸਾਹਮਣੇ ਆਈ ਸੀ | ਬੈਂਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਪਿ੍ੰਸੀਪਲ ਸੈਕਟਰੀ ਪੱਧਰ ਦਾ ਅਧਿਕਾਰੀ ਕਰੇਗਾ | ਇਸ ਦੌਰਾਨ ਯੂਨੀਵਰਸਿਟੀ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਉਹ ਬਿਨਾਂ ਕਿਸੇ ਫੀਸ ਦੇ ਇਮਤਿਹਾਨ ਦੁਬਾਰਾ ਆਯੋਜਿਤ ਕਰੇਗੀ |
ਟੈੱਟ ਦੇ ਪੇਪਰ ‘ਚ ਗੜਬੜੀਆਂ ਕਰਨ ਦੇ ਮਾਮਲੇ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੋਫੈਸਰ ਡਾ. ਹਰਦੀਪ ਸਿੰਘ ਅਤੇ ਪ੍ਰੋਫੈਸਰ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਡਾ. ਰਵਿੰਦਰ ਸਿੰਘ ਸਾਹਨੀ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਸ ਵਿਭਾਗ ਨੂੰ ਟੈੱਟ ਪ੍ਰੀਖਿਆ ਵਿੱਚ ਗੜਬੜੀਆਂ ਕਰਨ ਦੇ ਦੋਸ਼ੀਆਂ ਨੂੰ ਤੁਰੰਤ ਗਿ੍ਫਤਾਰ ਕਰਨ ਦੇ ਨਿਰਦੇਸ਼ ਦਿੱਤੇ ਹਨ | ਮੁੱਖ ਮੰਤਰੀ ਨੇ ਕਿਹਾ ਕਿ ਇਸ ਜੁਰਮ ਦੇ ਮੁਲਜ਼ਮਾਂ ਖਿਲਾਫ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ, ਤਾਂ ਜੋ ਹੋਰ ਕੋਈ ਅਜਿਹਾ ਕਰਨ ਦੀ ਸੋਚੇ ਵੀ ਨਾ |

LEAVE A REPLY

Please enter your comment!
Please enter your name here