ਮੋਦੀ ਸਰਕਾਰ ਦੀਆਂ ਚਾਲਾਂ ਖਿਲਾਫ ਪੰਜਾਬ ਭਰ ‘ਚ ਕਿਸਾਨ ਮੁਜ਼ਾਹਰੇ

0
193

ਮਾਨਸਾ (ਆਤਮਾ ਸਿੰਘ ਪਮਾਰ)
ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਹਰਿੰਦਰ ਸਿੰਘ ਲੱਖੋਵਾਲ ਅਤੇ ਸਤਨਾਮ ਸਿੰਘ ਬਹਿਰੂ ਦੇ ਘਰਾਂ ਉਪਰ ਸੀ ਬੀ ਆਈ ਵੱਲੋਂ ਕੀਤੀ ਗਈ ਛਾਪੇਮਾਰੀ ਵਿਰੁੱਧ ਸੋਮਵਾਰ ਜ਼ਿਲ੍ਹਾ ਹੈੱਡਕੁਆਰਟਰਾਂ ਉੱਪਰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਮੁਜ਼ਾਹਰੇ ਕਰਨ ਮਗਰੋਂ ਮੋਦੀ ਸਰਕਾਰ ਦੀਆਂ ਅਰਥੀਆਂ ਫੂਕ ਕੇ ਜ਼ੋਰਦਾਰ ਵਿਰੋਧ ਦਰਜ ਕਰਵਾਇਆ | ਇਸ ਦੌਰਾਨ ਡਿਪਟੀ ਕਮਿਸ਼ਨਰਾਂ ਰਾਹੀਂ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮੰਗ ਪੱਤਰ ਭੇਜ ਕੇ ਮੰਗ ਕੀਤੀ ਗਈ ਕਿ ਕਿਸਾਨ ਲਹਿਰ ਵਿਰੁੱਧ ਸਿਆਸੀ ਬਦਲਾਖੋਰੀ ਦੀ ਕਾਰਵਾਈ ਬੰਦ ਕਰਕੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕੀਤਾ ਜਾਵੇ |
ਸੂਬੇ ਦੇ ਲਗਭਗ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਉੱਪਰ ਇਹ ਮੁਜ਼ਾਹਰੇ ਹੋਏ | 21 ਫਰਵਰੀ ਨੂੰ ਸੀ ਬੀ ਆਈ ਦੀਆਂ ਟੀਮਾਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੇ ਘਰਾਂ ਅਤੇ ਕਾਰੋਬਾਰੀ ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ | ਲੱਖੋਵਾਲ ਦੇ ਪਿੰਡ ਲੱਖੋਵਾਲ, ਮੋਹਾਲੀ ਰਿਹਾਇਸ਼ ਤੋਂ ਇਲਾਵਾ ਕੋਲਡ ਸਟੋਰ, ਪੈਟਰੋਲ ਪੰਪ ਆਦਿ ਵਿਖੇ ਅਤੇ ਬਹਿਰੂ ਦੇ ਪਿੰਡ ਬਹਿਰੂ ਵਿਖੇ ਸਥਿਤ ਰਿਹਾਇਸ਼ ਉਪਰ ਇਹ ਛਾਪੇ ਮਾਰੇ ਗਏ ਸਨ | ਛਾਪੇਮਾਰੀ ਦੌਰਾਨ ਸੀ ਬੀ ਆਈ ਅਧਿਕਾਰੀਆਂ ਨੇ ਨਿਯਮਾਂ ਅਨੁਸਾਰ ਨਾ ਤਾਂ ਸਹੀ ਢੰਗ ਨਾਲ ਜਾਣਕਾਰੀ ਦਿੱਤੀ, ਨਾ ਹੀ ਸਰਚ ਵਾਰੰਟ ਦਿਖਾਇਆ ਅਤੇ ਨਾ ਹੀ ਕੋਈ ਐੱਫ ਆਈ ਆਰ ਮੁਹੱਈਆ ਕਰਵਾਈ, ਉਲਟਾ ਕਿਸਾਨ ਆਗੂਆਂ ਅਤੇ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਨਾਲ ਮੁਜਮਰਾਨਾ ਢੰਗ ਨਾਲ ਵਿਹਾਰ ਕਰਦੇ ਹੋਏ ਨਗਦੀ, ਗਹਿਣਿਆਂ, ਸ਼ੈਲਰ ਅਤੇ ਆੜ੍ਹਤ ਵਰਗੇ ਵਪਾਰਕ ਅਦਾਰਿਆਂ ਬਾਰੇ ਸਵਾਲ ਕਰਨ ਦੇ ਨਾਲ-ਨਾਲ ਘਰਾਂ ਦੀ ਫਰੋਲਾ-ਫਰਾਲੀ ਕੀਤੀ ਗਈ ਸੀ | ਸੀ ਬੀ ਆਈ ਟੀਮਾਂ ਆਗੂਆਂ ਕੋਲੋਂ ਉਨ੍ਹਾਂ ਦੇ ਚੈੱਕ, ਬੈਂਕ ਪਾਸ ਬੁੱਕਾਂ ਅਤੇ ਜਥੇਬੰਦੀਆਂ ਦੇ ਲੈਟਰ ਪੈਡ ਅਤੇ ਕੁਝ ਜ਼ਰੂਰੀ ਕਾਗਜ਼ਾਤ ਆਦਿ ਆਪਣੇ ਨਾਲ ਲੈ ਗਈਆਂ | ਰਾਸ਼ਟਰਪਤੀ ਨੂੰ ਭੇਜੇ ਮੰਗ ਪੱਤਰ ‘ਚ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਇਹ ਛਾਪੇਮਾਰੀ ਸਮਾਜ ਵਿਚ ਦੋਵਾਂ ਆਗੂਆਂ ਦੀ ਇੱਜ਼ਤ ਅਤੇ ਮਾਣ-ਸਤਿਕਾਰ ਨੂੰ ਠੇਸ ਪਹੁੰਚਾਉਣ ਲਈ ਕੀਤੀ ਗਈ |
ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਬੁਖਲਾਹਟ ‘ਚ ਆ ਕੇ ਕਿਸਾਨ ਲਹਿਰ ਨੂੰ ਬਦਨਾਮ ਕਰਨ ਅਤੇ ਲੋਕਾਂ ਵਿੱਚੋਂ ਨਿਖੇੜਣ ਦੇ ਯਤਨਾਂ ਵਜੋਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ‘ਤੇ ਉਤਾਰੂ ਹੈ | ਉਨ੍ਹਾਂ ਇਸ ਕਾਰਵਾਈ ਨੂੰ ਸਿਆਸੀ ਬਦਲਾਲੋਰੀ ਕਰਾਰ ਦਿੰਦਿਆਂ ਕਿਹਾ ਕਿ ਅਜਿਹੇ ਘਟੀਆ ਹੱਥਕੰਡੇ ਸੰਯੁਕਤ ਕਿਸਾਨ ਮੋਰਚਾ ਨੂੰ ਕਿਸਾਨਾਂ ਦੇ ਹੱਕੀ ਮਸਲਿਆਂ ਲਈ ਆਵਾਜ਼ ਉਠਾਉਣ ਤੋਂ ਰੋਕ ਨਹੀਂ ਸਕਦੇ | ਉਨ੍ਹਾਂ ਅਜਿਹੇ ਯਤਨ ਤੁਰੰਤ ਬੰਦ ਕੀਤੇ ਜਾਣ ਦੀ ਮੰਗ ਕੀਤੀ ਹੈ | ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਐਲਾਨ ਕੀਤਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ 20 ਮਾਰਚ ਨੂੰ ਦਿੱਲੀ ਵਿਖੇ ਕੀਤਾ ਜਾਣ ਵਾਲਾ ਵਿਸ਼ਾਲ ਵਿਰੋਧ ਪ੍ਰਦਰਸ਼ਨ ਹਰ ਹਾਲਤ ‘ਚ ਹੋਵੇਗਾ | ਮੁਜ਼ਾਹਰਿਆਂ ਦੀ ਅਗਵਾਈ ਹਰਿੰਦਰ ਸਿੰਘ ਲੱਖੋਵਾਲ, ਰੁਲਦੂ ਸਿੰਘ ਮਾਨਸਾ, ਨਛੱਤਰ ਸਿੰਘ ਜੈਤੋ, ਸਤਨਾਮ ਸਿੰਘ ਬਹਿਰੂ, ਡਾ. ਦਰਸ਼ਨ ਪਾਲ, ਬਿੰਦਰ ਸਿੰਘ ਗੋਲੇਵਾਲਾ, ਲਖਬੀਰ ਸਿੰਘ ਨਿਜ਼ਾਮਪੁਰ, ਬੂਟਾ ਸਿੰਘ ਬੁਰਜਗਿੱਲ, ਨਿਰਭੈ ਸਿੰਘ ਢੁੱਡੀਕੇ, ਫੁਰਮਾਨ ਸਿੰਘ ਸੰਧੂ, ਮਨਜੀਤ ਸਿੰਘ ਧਨੇਰ, ਡਾ. ਸਤਨਾਮ ਸਿੰਘ ਅਜਨਾਲਾ, ਮਨਜੀਤ ਰਾਏ, ਹਰਮੀਤ ਸਿੰਘ ਕਾਦੀਆਂ, ਬੂਟਾ ਸਿੰਘ ਸ਼ਾਦੀਪੁਰ, ਹਰਜੀਤ ਸਿੰਘ ਰਵੀ, ਵੀਰ ਸਿੰਘ ਬੜਵਾ, ਕੁਲਦੀਪ ਸਿੰਘ ਵਜੀਦਪੁਰ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਰਾਜੂ ਔਲਖ, ਨਿਰਵੈਲ ਸਿੰਘ ਡਾਲੇਕੇ ਅਤੇ ਰਛਪਾਲ ਸਿੰਘ ਆਦਿ ਨੇ ਕੀਤੀ |
ਮਾਨਸਾ ‘ਚ ਜ਼ਿਲ੍ਹਾ ਪੱਧਰੀ ਧਰਨਾ ਦੇ ਕੇ ਰਾਸਟਰਪਤੀ ਦੇ ਨਾਂਅ ਡਿਪਟੀ ਕਮਿਸਨਰ ਰਾਹੀਂ ਮੰਗ ਪੱਤਰ ਭੇਜ ਕੇ ਕੇਂਦਰ ਸਰਕਾਰ ਦੀ ਅਰਥੀ ਵੀ ਫੂਕੀ ਗਈ | ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਧਰਨਾਕਾਰੀਆਂ ਵਿੱਚ ਔਰਤਾਂ ਨੇ ਵੀ ਭਰਵੀਂ ਸ਼ਮੂਲੀਅਤ ਕੀਤੀ | ਇਸ ਮੌਕੇ ਰੁਲਦੂ ਸਿੰਘ ਮਾਨਸਾ, ਬੂਟਾ ਸਿੰਘ ਬੁਰਜ ਗਿੱਲ, ਨਿਰਮਲ ਸਿਘ ਝੰਡੂਕੇ, ਕਲਵੰਤ ਸਿੰਘ ਕਿਸ਼ਨਗੜ੍ਹ, ਅਮਰੀਕ ਸਿੰਘ ਫਫੜੇ ਭਾਈਕੇ, ਭਜਨ ਸਿੰਘ ਘੁੰਮਣ, ਕਿ੍©ਸ਼ਨ ਚੌਹਾਨ, ਮਹਿੰਦਰ ਸਿੰਘ ਚੋਟੀਆਂ, ਦਰਸ਼ਨ ਸਿੰਘ ਜਟਾਣਾ ਅਲੀਸ਼ੇਰ ਤੇ ਧੰਨਾ ਮੱਲ ਗੋਇਲ ਨੇ ਸੰਬੋਧਨ ਕੀਤਾ | ਇਸ ਮੌਕੇ ਕਿਸਾਨ ਆਗੂ ਮਹਿੰਦਰ ਸਿੰਘ ਭੈਣੀਬਾਘਾ, ਰਾਮਫਲ ਚੱਕ ਅਲੀਸ਼ੇਰ, ਬਲਵਿੰਦਰ ਸ਼ਰਮਾ ਖਿਆਲਾ, ਗੁਰਪ੍ਰੀਤ ਕੌਰ, ਅਮਨਦੀਪ ਕੌਰ, ਮੇਜਰ ਸਿੰਘ ਦੂਲੋਵਾਲ, ਗੁਰਦੇਵ ਸਿੰਘ ਲੋਹਗੜ੍ਹ, ਦਰਸਨ ਸਿੰਘ ਗੁਰਨੇ, ਰੂਪ ਸਿੰਘ, ਪਰਸ਼ੋਤਮ ਸਿੰਘ ਗਿੱਲ, ਰਜਿੰਦਰ ਸਿੰਘ ਮਾਖਾ, ਦਲਜੀਤ ਸਿੰਘ ਮਾਨਸ਼ਾਹੀਆ, ਸ਼ਿੰਦਰ ਕੌਰ, ਮਹਿੰਦਰ ਸਿੰਘ ਚੋਟੀਆਂ ਆਦਿ ਵੀ ਹਾਜ਼ਰ ਸਨ | ਧਰਨੇ ਵਿੱਚ ਇਨਕਲਾਬੀ ਗਾਇਕ ਅਜਮੇਰ ਅਕਲੀਆ, ਕੇਵਲ ਅਕਲੀਆ ਤੇ ਨਾਤਾ ਸਿੰਘ ਫਫੜੇ ਨੇ ਇਨਕਲਾਬੀ ਗੀਤ ਪੇਸ਼ ਕੀਤੇ |
ਅੰਮਿ੍ਤਸਰ : ਡਿਪਟੀ ਕਮਿਸ਼ਨਰ ਅੰਮਿ੍ਤਸਰ ਦੇ ਦਫਤਰ ਸਾਹਮਣੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ ਅਤੇ ਦੇਸ਼ ਦੇ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਦਿੱਤਾ | ਕਿਸਾਨ ਆਗੂਆਂ ਡਾਕਟਰ ਸਤਨਾਮ ਸਿੰਘ ਅਜਨਾਲਾ, ਰਤਨ ਸਿੰਘ ਰੰਧਾਵਾ, ਲਖਬੀਰ ਸਿੰਘ ਨਿਜ਼ਾਮਪੁਰਾ, ਭੁਪਿੰਦਰ ਸਿੰਘ ਤੀਰਥਪੁਰਾ, ਪਿ੍ੰਸੀਪਲ ਬਲਦੇਵ ਸਿੰਘ ਤੇ ਮੰਗਲ ਸਿੰਘ ਧਰਮਕੋਟ ਨੇ ਛਾਪੇਮਾਰੀ ਕਰਨ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕੇਂਦਰ ਸਰਕਾਰ ਨੂੰ ਅਜਿਹੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਉਣ ਲਈ ਕਿਹਾ | ਇਸ ਮੌਕੇ ਬਲਦੇਵ ਸਿੰਘ ਸੈਦਪੁਰ, ਬਲਦੇਵ ਸਿੰਘ ਵੇਰਕਾ, ਸੁੱਚਾ ਸਿੰਘ ਧੌਲ, ਤਰਸੇਮ ਸਿੰਘ ਨੰਗਲ, ਮੰਗਲ ਸਿੰਘ ਖੁਜਾਲਾ, ਗੁਰਮੇਜ ਸਿੰਘ ਮੱਖਣਵਿੰਡੀ, ਰਾਜਬੀਰ ਸਿੰਘ ਫਤਿਹਪੁਰ, ਬਲਦੇਵ ਸਿੰਘ, ਗੁਰਮੇਜ ਸਿੰਘ ਤਿੰਮੋਵਾਲ, ਹਰਪ੍ਰੀਤ ਸਿੰਘ ਬੁਟਾਰੀ, ਮੁਖਤਾਰ ਸਿੰਘ ਮੁਹਾਵਾ, ਬਾਬਾ ਅਰਜਨ ਸਿੰਘ ਹੁਸ਼ਿਆਰ ਨਗਰ, ਸਵਿੰਦਰ ਸਿੰਘ ਖਹਿਰਾ, ਹਰਭਜਨ ਸਿੰਘ ਟਰਪਈ, ਸੀਤਲ ਸਿੰਘ ਤਲਵੰਡੀ, ਤਰਸੇਮ ਸਿੰਘ ਕਮਾਲਪੁਰਾ, ਨਿਰਮਲ ਸਿੰਘ ਭਿੰਡਰ ਤੇ ਰਸ਼ਪਾਲ ਸਿੰਘ ਬੁਟਾਰੀ ਆਦਿ ਹਾਜ਼ਰ ਸਨ |

LEAVE A REPLY

Please enter your comment!
Please enter your name here