ਨਵੀਂ ਦਿੱਲੀ : ਹਾਲਾਂਕਿ ਜਲੰਧਰ ਲੋਕ ਸਭਾ ਹਲਕੇ ਦੀ ਉਪ ਚੋਣ ਦੀ ਤਰੀਕ ਦਾ ਐਲਾਨ ਅਜੇ ਹੋਣਾ ਹੈ, ਕਾਂਗਰਸ ਨੇ ਸੋਮਵਾਰ ਕਰਮਜੀਤ ਕੌਰ ਚੌਧਰੀ ਨੂੰ ਉਮੀਦਵਾਰ ਐਲਾਨ ਦਿੱਤਾ | ਉਹ ਸੰਤੋਖ ਸਿੰਘ ਚੌਧਰੀ ਦੀ ਪਤਨੀ ਹਨ, ਜਿਨ੍ਹਾ ਦੇ ਦੇਹਾਂਤ ਕਾਰਨ ਇਹ ਸੀਟ ਖਾਲੀ ਹੋਈ ਹੈ | ਕਰਮਜੀਤ ਕੌਰ ਸਪੋਰਟਸ ਕਾਲਜ ਜਲੰਧਰ ਦੇ ਪਿ੍ੰਸੀਪਲ ਰਹਿ ਚੁੱਕੇ ਹਨ |