ਕੈਨੇਡਾ ‘ਚ 700 ਵਿਦਿਆਰਥੀਆਂ ਦਾ ਭਵਿੱਖ ਖਤਰੇ ‘ਚ

0
207

ਓਟਵਾ : 700 ਭਾਰਤੀ ਵਿਦਿਆਰਥੀਆਂ ਨੂੰ ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ (ਸੀ ਬੀ ਐਸ ਏ) ਨੇ ਡਿਪੋਰਟ ਕਰਨ ਦੀਆਂ ਚਿੱਠੀਆਂ ਜਾਰੀ ਕੀਤੀਆਂ ਹਨ |
ਹੁਣ ਇਨ੍ਹਾਂ ਕੋਲ ਵਿਕਲਪ ਅਦਾਲਤ ਵਿਚ ਨੋਟਿਸ ਨੂੰ ਚੁਣੌਤੀ ਦੇਣ ਦਾ ਹੈ, ਜਿਸ ਦੀ ਸੁਣਵਾਈ ਵਿਚ 3 ਤੋਂ 4 ਸਾਲ ਲੱਗ ਸਕਦੇ ਹਨ | ਇਨ੍ਹਾਂ ਸਾਰੇ ਵਿਦਿਆਰਥੀਆਂ ਨੇ ਜਲੰਧਰ ਸਥਿਤ ਇਕ ਐਜੂਕੇਸ਼ਨ ਮਾਈਗਰੇਸ਼ਨ ਸੇਵਾ ਕੇਂਦਰ ਰਾਹੀਂ ਸਟੂਡੈਂਟ ਵੀਜ਼ੇ ਲਈ ਅਪਲਾਈ ਕੀਤਾ ਸੀ | ਇਨ੍ਹਾਂ ਨੇ ਹੰਬਰ ਕਾਲਜ ਵਿਚ ਦਾਖਲੇ ਵਾਸਤੇ 16 ਤੋਂ 20 ਲੱਖ ਰੁਪਏ ਪ੍ਰਤੀ ਵਿਦਿਆਰਥੀ ਦਿੱਤੇ ਸਨ ਅਤੇ ਹਵਾਈ ਟਿਕਟ ਤੇ ਸਕਿਓਰਿਟੀ ਖਰਚਾ ਵੱਖਰਾ ਸੀ |
ਵਿਦਿਆਰਥੀਆਂ ਨੇ ਦੱਸਿਆ ਕਿ ਜਦੋਂ ਉਹ ਇੱਥੇ ਪੁੱਜੇ ਤਾਂ ਕਿਹਾ ਗਿਆ ਕਿ ਸਾਰੀਆਂ ਸੀਟਾਂ ਭਰ ਗਈਆਂ ਹਨ ਤੇ ਅਗਲੇ ਸਮੈਸਟਰ ਤੱਕ 6 ਮਹੀਨੇ ਉਡੀਕ ਕਰਨੀ ਪਵੇਗੀ | ਵਿਦਿਆਰਥੀਆਂ ਨੂੰ ਫੀਸ ਵਾਪਸ ਮਿਲ ਗਈ ਤੇ ਉਨ੍ਹਾਂ ਨੂੰ ਅਗਲੇ ਸਮੈਸਟਰ ਵਾਸਤੇ ਦਾਖਲ ਕਰ ਲਿਆ ਗਿਆ | ਉਨ੍ਹਾਂ ਆਪਣੀ ਸਿੱਖਿਆ ਪੂਰੀ ਕੀਤੀ, ਕੰਮ ਦਾ ਤਜਰਬਾ ਲਿਆ ਤੇ ਪਰਮਾਨੈਂਟ ਰੈਜ਼ੀਡੈਂਸੀ ਵਾਸਤੇ ਅਪਲਾਈ ਕਰ ਦਿੱਤਾ | ਜਦੋਂ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ ਤਾਂ ਸੀ ਬੀ ਐੱਸ ਏ ਨੇ ਪਾਇਆ ਕਿ ਇਨ੍ਹਾਂ ਨੂੰ ਮਿਲੀਆਂ ਚਿੱਠੀਆਂ ਤੇ ਵੀਜ਼ੇ ਜਾਲ੍ਹੀ ਸਨ | ਇਸ ਲਈ ਸਾਰਿਆਂ ਨੂੰ ਡਿਪੋਰਟ ਕਰਨ ਵਾਸਤੇ ਨੋਟਿਸ ਦਿੱਤੇ ਗਏ ਹਨ |
ਜਦੋਂ ਇਨ੍ਹਾਂ ਵਿਦਿਆਰਥੀਆਂ ਨੇ ਜਲੰਧਰ ਵਿਚਲੇ ਏਜੰਟ ਦੇ ਦਫਤਰ ਸੰਪਰਕ ਕੀਤਾ ਤਾਂ ਪਤਾ ਲੱਗਾ ਕਿ ਦਫਤਰ ਨੂੰ ਤਾਲਾ ਲੱਗ ਚੁੱਕਾ ਹੈ |

LEAVE A REPLY

Please enter your comment!
Please enter your name here