15.6 C
Jalandhar
Thursday, March 23, 2023
spot_img

ਤੇਜ਼ ਹਵਾਵਾਂ ਨੇ ਕਣਕਾਂ ਵਿਛਾਈਆਂ

ਚੰਡੀਗੜ੍ਹ : ਸ਼ੁੱਕਰਵਾਰ ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਪਟਿਆਲਾ, ਗੁਰਦਾਸਪੁਰ ਤੇ ਲੁਧਿਆਣਾ ਜ਼ਿਲਿ੍ਹਆਂ ਵਿਚ ਮੀਂਹ ਦੇ ਨਾਲ ਚੱਲੀਆਂ ਤੇਜ਼ ਹਵਾਵਾਂ ਨੇ ਕਣਕਾਂ ਵਿਛਾਅ ਦਿੱਤੀਆਂ | ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਭਾਗ ਮੁਤਾਬਕ 19 ਮਾਰਚ ਤੱਕ ਸਾਰੇ ਜ਼ਿਲਿ੍ਹਆਂ ‘ਚ ਹਲਕੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ | ਕਿਸਾਨਾਂ ਨੂੰ ਕਣਕ ਅਤੇ ਜੌਂਅ ਦੀ ਫਸਲ ਦੀ ਸਿੰਜਾਈ ਨਾ ਕਰਨ ਤੇ ਸਰ੍ਹੋਂ ਦੀ ਵਾਢੀ ਵੀ ਕੁੱਝ ਦਿਨਾਂ ਲਈ ਮੁਲਤਵੀ ਕਰਨ ਦੀ ਸਲਾਹ ਦਿੱਤੀ ਗਈ ਹੈ | ਮਾਨਸਾ, ਸੰਗਰੂਰ ਤੇ ਬਰਨਾਲਾ ਨੂੰ ਛੱਡ ਕੇ ਬਾਕੀ ਸਾਰੀਆਂ ਥਾਵਾਂ ‘ਤੇ ਹਵਾਵਾਂ ਦੀ ਰਫਤਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਰਹਿਣ ਦੀ ਉਮੀਦ ਹੈ | ਗੁਰਦਾਸਪੁਰ ਦੇ ਪਿੰਡ ਗੁਨੋਪੁਰ ‘ਚ ਕਈ ਏਕੜ ਕਣਕ ਦਾ ਭਾਰੀ ਨੁਕਸਾਨ ਹੋਇਆ ਹੈ | ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਲਦ ਗਿਰਦਾਵਰੀ ਕਰਵਾ ਕੇ ਬਣਦਾ ਮੁਆਵਜ਼ਾ ਦਿੱਤਾ ਜਾਵੇ | ਪੀੜਤ ਕਿਸਾਨਾਂ ਨੇ ਦੱਸਿਆ ਕਿ ਉਹ ਛੋਟੇ ਕਿਸਾਨ ਹਨ ਤੇ ਪੈਸੇ ਉਧਾਰ ਲੈ ਕੇ ਫਸਲ ਪਾਲੀ ਸੀ, ਪਰ ਇਸ ਬੇਮੌਸਮੀ ਬਰਸਾਤ ਤੇ ਗੜੇਮਾਰੀ ਨੇ ਭਾਰੀ ਨੁਕਸਾਨ ਕੀਤਾ ਹੈ |

Related Articles

LEAVE A REPLY

Please enter your comment!
Please enter your name here

Latest Articles